ਪੱਤਰ ਪ੍ਰੇਰਕ
ਪੰਚਕੂਲਾ, 30 ਜਨਵਰੀ
ਇੱਥੋਂ ਦੇ ਸੈਕਟਰ-8 ਦੇ ਮੁੱਖ ਡਾਕਘਰ ਵਿੱਚ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਾਂਤੀ ਮਾਰਚ ਕੀਤਾ ਗਿਆ। ਇਸ ਦੀ ਪ੍ਰਧਾਨਗੀ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ ਨੇ ਕੀਤੀ। ਉਨ੍ਹਾਂ ਇਸ ਮੌਕੇ ਨੌਜਵਾਨਾਂ ਨੂੰ ਮਹਾਤਮਾ ਗਾਂਧੀ ਦੇ ਰਾਹ ’ਤੇ ਚੱਲਣ ਦੀ ਅਪੀਲ ਕੀਤੀ। ਵਿਸ਼ੇਸ਼ ਮਹਿਮਾਨਾਂ ਵਿੱਚ ਚੀਫ਼ ਪੋਸਟਮਾਸਟਰ ਜਨਰਲ ਹਰਿਆਣਾ ਮੰਡਲ ਰੰਜੂ ਪ੍ਰਸ਼ਾਦ ਅਤੇ ਪੰਚਕੂਲਾ ਦੇ ਮੇਅਰ ਕੁਲਭੂਸ਼ਣ ਗੋਇਲ ਸ਼ਾਮਲ ਹੋਏ। ਇਸ ਮੌਕੇ ਪੁਰਾਣੀ ਪ੍ਰੰਪਰਾ ਅਨੁਸਾਰ ਕਈ ਪੋਸਟਮੈਨ ਵਰਦੀਆਂ ਪਾਈਂ ਖੜ੍ਹੇ ਦਿਖਾਈ ਦਿੱਤੇ।
ਖਮਾਣੋਂ (ਨਿੱਜੀ ਪੱਤਰ ਪ੍ਰੇਰਕ): ਬਲਾਕ ਕਾਂਗਰਸ ਖਮਾਣੋਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਤਹਿਗੜ੍ਹ ਸਾਹਿਬ ਵੱਲੋਂ ਮਹਾਤਮਾ ਗਾਂਧੀ ਦੀ ਬਰਸੀ ਮੌਕੇ ਰੱਖੇ ਗਏ ਸ਼ਰਧਾਂਜਲੀ ਸਮਾਗਮ ਵਿੱਚ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੁਭਾਸ਼ ਸੂਦ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਬਰਸੀ ਮੌਕੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਸ੍ਰੀ ਜੀਪੀ ਅਤੇ ਸ੍ਰੀ ਸੂਦ ਨੇ ਸਮਾਜ ਨੂੰ ਸੁਨੇਹਾ ਦਿੱਤਾ ਕਿ ‘ਆਓ ਉਨ੍ਹਾਂ ਦੇ ਅਹਿੰਸਾ ਤੇ ਸਦਭਾਵਨਾ ਦੇ ਸਿਧਾਂਤਾਂ ’ਤੇ ਚੱਲੀਏ ਤੇ ਉਨ੍ਹਾਂ ਦੇ ਆਦਰਸ਼ਾਂ ’ਤੇ ਅਮਲ ਕਰੀਏ।’
ਰੂਪਨਗਰ (ਪੱਤਰ ਪ੍ਰੇਰਕ): ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ 73ਵੇਂ ਬਲਿਦਾਨ ਦਿਵਸ ਮੌਕੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਸਮੇਤ ਐੱਸਡੀਐੱਮ ਰੂਪਨਗਰ ਗੁਰਵਿੰਦਰ ਸਿੰਘ ਜੌਹਲ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ)ਇੰਦਰਪਾਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜ਼ਲੀ ਦਿੱਤੀ।