ਚੰਡੀਗੜ੍ਹ: ਇਥੋਂ ਦੇ ਪੋਸਟ ਗਰੈਜੂਏਟ ਸਰਕਾਰੀ ਕਾਲਜ ਸੈਕਟਰ-11 ਦੇ ਪੰਜਾਬੀ ਵਿਭਾਗ ਵੱਲੋਂ ਅਜ਼ਾਦੀ ਦੇ ਅੰਮ੍ਰਿਤ ਮਹਾ ਉਤਸਵ ਨੂੰ ਮਨਾਉਦਿਆਂ ‘ਪੰਜਾਬੀ ਕਵਿਤਾ ਵਿੱਚ ਦੇਸ਼ ਦੀ ਆਜ਼ਾਦੀ ਪ੍ਰਤੀ ਹੁੰਗਾਰਾ’ ਵਿਸ਼ੇ ’ਤੇ ਵਿਦਿਆਰਥੀਆਂ ਦੇ ਕਾਵਿ ਉਚਾਰਨ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਸੰਗਮ ਕਪੂਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਾਹਿਤ ਵਿੱਚ ਡੂੰਘੀ ਰੁਚੀ ਪੈਦਾ ਕਰਨ ਲਈ ਪ੍ਰੇਰਿਆ। ਵਾਈਸ ਪ੍ਰਿੰਸੀਪਲ ਡਾ. ਰੇਨੂੰ ਤ੍ਰਿਖਾ ਤੇ ਪੰਜਾਬੀ ਵਿਭਾਗ ਤੋਂ ਡਾ. ਪਰਮਜੀਤ ਸਿੰਘ ਨੇ ਜੱਜ ਦੀ ਭੂਮਿਕਾ ਨਿਭਾਈ। ਪਹਿਲੇ, ਦੂਜੇ ਤੇ ਤੀਜੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਸਮਾਗਮ ਵਿੱਚ ਕਾਲਜ ਦੇ ਡੀਨ ਤੇ ਪੰਜਾਬੀ ਵਿਭਾਗ ਦੇ ਮੁਖੀ ਡਾ. ਗੁਰਮੇਲ ਸਿੰਘ, ਡਾ.ਗੁਰਦੀਪ ਕੌਰ, ਡਾ.ਪ ੍ਰਕਾਸ਼, ਡਾ. ਜਤਿੰਦਰ ਸਿੰਘ, ਡਾ. ਜਸਬੀਰ ਕੌਰ, ਅਮਨਦੀਪ ਕੌਰ, ਡਾ. ਦੇਵਰਾਜ ਜਾਟ, ਡਾ. ਮੋਹਨ ਲਾਲ ਆਦਿ ਅਧਿਆਪਕਾ ਨੇ ਹਿੱਸਾ ਲਿਆ। -ਟਨਸ