ਪੱਤਰ ਪ੍ਰੇਰਕ
ਚੰਡੀਗੜ੍ਹ, 12 ਨਵੰਬਰ
ਚੰਡੀਗੜ੍ਹ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਨੂੰ ਅੱਜ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਸਮਾਜ ਸੇਵੀ ਪ੍ਰਦੀਪ ਕੁਮਾਰ ਮਿੱਤਲ ਵੀ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਦੇ ਯਤਨਾਂ ਸਦਕਾ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਸ੍ਰੀ ਮਿੱਤਲ ਨੂੰ ਪਾਰਟੀ ਦੇ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਵੱਲੋਂ ਅਕਾਲੀ ਦਲ ਦੇ ਸੈਕਟਰ 28 ਸਥਿਤ ਪਾਰਟੀ ਦਫ਼ਤਰ ਵਿਖੇ ਸ਼ਾਮਿਲ ਕੀਤਾ ਗਿਆ ਅਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਨੇ ਡਾ. ਚੀਮਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਅਤੇ ਆਉਂਦੀਆਂ ਨਗਰ ਨਿਗਮ ਚੋਣਾਂ ਦੇ ਲਈ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਕੰਮ ਕਰਨਗੇ।
ਅਕਾਲੀ ਦਲ ਦੇ ਪ੍ਰਧਾਨ ਹਰਦੀਪ ਸਿੰਘ ਬੁਟੇਰਲਾ ਨੇ ਦੱਸਿਆ ਕਿ ਪ੍ਰਦੀਪ ਕੁਮਾਰ ਮਿੱਤਲ ਨੂੰ ਅਕਾਲੀ ਦਲ ਦੇ ਸਰਕਲ ਨੰਬਰ 5 ਦਾ ਮੀਤ ਪ੍ਰਧਾਨ ਲਗਾਇਆ ਗਿਆ ਹੈ।