ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 21 ਅਕਤੂਬਰ
ਸ੍ਰੀ ਪੰਜਾ ਸਾਹਿਬ ਦੇ ਸਾਕੇ ਦੀ 100 ਸਾਲਾਂ ਸ਼ਤਾਬਦੀ ਦੀਆਂ ਤਿਆਰੀਆਂ ਸਬੰਧੀ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਸਮਾਗਮਾਂ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਲਗਾਈਆਂ ਗਈਆਂ। ਜਥੇਦਾਰ ਪੰਜੋਲੀ ਨੇ ਦੱਸਿਆ ਕਿ ਇਹ ਸ਼ਤਾਬਦੀ ਪਾਕਿਸਤਾਨ ਵਿੱਚ ਭਾਵੇਂ 28 ਅਕਤੂਬਰ ਤੋਂ 30 ਅਕਤੂਬਰ ਤੱਕ ਮਨਾਈ ਜਾ ਰਹੀ ਹੈ ਪਰ ਪੰਜਾਬ ਵਿਚ 25 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਪਾਠ ਆਰੰਭ ਹੋਵੇਗਾ, 26 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀ ਕੀਰਤਨ ਕਰਨਗੇ ਅਤੇ 27 ਅਕਤੂਬਰ ਨੂੰ ਸਿੰਘ ਸਾਹਿਬ, ਪੰਥਕ ਆਗੂ, ਰਾਗੀ-ਢਾਡੀ ਅਤੇ ਪ੍ਰਚਾਰਕ ਸੰਗਤਾਂ ਨੂੰ ਇਸ ਸਾਕੇ ਦੇ ਇਤਿਹਾਸ ਬਾਰੇ ਜਾਣਕਾਰੀ ਦੇਣਗੇ। ਇਸ ਮੌਕੇ ਅਵਤਾਰ ਸਿੰਘ ਰਿਆ, ਰਵਿੰਦਰ ਸਿੰਘ ਖਾਲਸਾ, ਭਗਵੰਤ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਗੁਰਵਿੰਦਰ ਸਿੰਘ, ਅਮਨਪ੍ਰੀਤ ਸਿੰਘ ਪੰਜਕੋਹਾ ਆਦਿ ਹਾਜ਼ਰ ਸਨ।