ਪੱਤਰ ਪ੍ਰੇਰਕ
ਬਨੂੜ, 5 ਜੁਲਾਈ
ਸੀਪੀਐਮ ਵੱਲੋਂ ਪਹਿਲੀ ਜੁਲਾਈ ਤੋਂ ਦੇਸ਼ ਵਿੱਚ ਲਾਗੂ ਹੋਏ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਦੇ ਵਿਰੋਧ ਵਿੱਚ ਸਬ-ਤਹਿਸੀਲ ਬਨੂੜ ਵਿਖੇ ਧਰਨਾ ਲਗਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਾਮਲ ਹੋਏ। ਧਰਨਾਕਾਰੀਆਂ ਨੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਨਵੇਂ ਕਾਨੂੰਨਾਂ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਦੇਸ਼ ਦੇ ਰਾਸ਼ਟਰਪਤੀ ਦੇ ਨਾਮ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ। ਧਰਨੇ ਨੂੰ ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ, ਪ੍ਰੇਮ ਸਿੰਘ ਘੜਾਮਾਂ, ਸੱਤਪਾਲ ਰਾਜੋਮਾਜਰਾ, ਮੋਹਨ ਸਿੰਘ ਸੋਢੀ, ਜਾਗੀਰ ਸਿੰਘ ਹੰਸਾਲਾ, ਹਰੀ ਚੰਦ ਨੇ ਸੰਬੋਧਨ ਕੀਤਾ।