ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 18 ਅਕਤੂਬਰ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨੂੰ ਜੀਪ ਥੱਲੇ ਦਰੜੇ ਜਾਣ ਖ਼ਿਲਾਫ਼ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਾਂਝੇ ਤੌਰ ’ਤੇ ਕੇਂਦਰ ਸਰਕਾਰ ਖ਼ਿਲਾਫ਼ ਰੇਲ ਗੱਡੀਆਂ ਰੋਕ ਕੇ ਮੁਜ਼ਾਹਰਾ ਕੀਤਾ। ਇਲਾਕੇ ਦੇ ਕਿਸਾਨਾਂ ਨੇ ਮੁਹਾਲੀ ਰੇਲਵੇ ਸਟੇਸ਼ਨ ’ਤੇ ਰੇਲਵੇ ਲਾਈਨ ’ਤੇ ਧਰਨਾ ਦਿੱਤਾ ਅਤੇ ਨਾਅਰੇਬਾਜ਼ੀ ਕੀਤੀ। ਅੱਜ ਸਵੇਰੇ ਹੀ ਨੇੜਲੇ ਪਿੰਡਾਂ ਦੇ ਕਿਸਾਨ ਮੁਹਾਲੀ ਰੇਲਵੇ ਸਟੇਸ਼ਨ ਉੱਤੇ ਪਹੁੰਚਣੇ ਸ਼ੁਰੂ ਹੋ ਗਏ ਸਨ ਅਤੇ ਦੁਪਹਿਰ ਤੱਕ ਵੱਡੀ ਗਿਣਤੀ ਵਿੱਚ ਕਿਸਾਨ ਜਮ੍ਹਾਂ ਹੋ ਗਏ।
ਇਸ ਮੌਕੇ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੀਨੀਅਰ ਮੀਤ ਪ੍ਰਧਾਨ ਕਿਰਪਾਲ ਸਿੰਘ ਸਿਆਊ, ਬਲਾਕ ਪ੍ਰਧਾਨ ਲਖਵਿੰਦਰ ਸਿੰਘ, ਪੁਆਧੀ ਕਿਸਾਨ ਮੋਰਚਾ ਦੇ ਆਗੂ ਅਮਨ ਪੂਨੀਆ, ਮਿੰਦਰ ਸਿੰਘ ਸੋਹਾਣਾ, ਨੰਬਰਦਾਰ ਹਰਵਿੰਦਰ ਸਿੰਘ, ਹਰਦੀਪ ਸਿੰਘ, ਗੁਰਪ੍ਰੀਤ ਸਿੰਘ ਧਾਲੀਵਾਲ, ਮਨਿੰਦਰ ਚਿੱਲਾ, ਜਸਵੰਤ ਸਿੰਘ, ਇੰਦਰਪਾਲ ਸਿੰਘ, ਕਮਲਜੀਤ ਸਿੰਘ, ਅੰਗਰੇਜ਼ ਸਿੰਘ, ਮੇਹਰ ਸਿੰਘ, ਨਵਦੀਪ ਬੈਦਵਾਨ, ਸੁੱਖ ਗਿੱਲ, ਹਰਭੈਜ ਰਿੰਕਾਂ ਵੀ ਮੌਜੂਦ ਸਨ।
ਸਮਾਜ ਸੇਵੀ ਆਗੂ ਪ੍ਰੋ. ਮਨਜੀਤ ਸਿੰਘ ਨੇ ਕਿਹਾ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਅਹੁਦੇ ਤੋਂ ਹਟਾ ਕੇ ਉਸ ਦੀ ਤੁਰੰਤ ਗ੍ਰਿਫ਼ਤਾਰੀ ਕੀਤੀ ਜਾਵੇ। ਇਸ ਮੌਕੇ ਕਿਰਪਾਲ ਸਿੰਘ ਸਿਆਊ, ਨੰਬਰਦਾਰ ਹਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਧਾਲੀਵਾਲ ਨੇ ਮੰਗ ਕੀਤੀ ਕਿ ਅਜੈ ਮਿਸ਼ਰਾ ਨੂੰ ਧਾਰਾ 120ਬੀ ਤਹਿਤ ਲਖੀਮਪੁਰ ਖੀਰੀ ਮਾਮਲੇ ਵਿੱਚ ਨਾਮਜ਼ਦ ਕੀਤਾ ਜਾਵੇ।
ਖਰੜ (ਸ਼ਸ਼ੀ ਪਾਲ ਜੈਨ): ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਖ਼ਿਲਾਫ਼ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਇੱਥੇ ਕਿਸਾਨਾਂ ਵੱਲੋਂ ਪਿੰਡ ਬਡਾਲਾ ਵਿੱਚ ਰੇਲਵੇ ਟਰੈਕ ’ਤੇ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਜਸਪਾਲ ਸਿੰਘ ਨਿਆਮੀਆਂ, ਗੁਰਮੀਤ ਸਿੰਘ ਖੂਨੀਮਾਜਰਾ, ਕੁਲਵੰਤ ਸਿੰਘ ਰੁੜਕੀ, ਸਤਨਾਮ ਸਿੰਘ ਦਾਊਂ, ਗੁਰਿੰਦਰ ਸਿੰਘ ਪੋਪਨਾ, ਰਵਿੰਦਰ ਸਿੰਘ ਪੋਪਨਾ, ਅਮਰਿੰਦਰ ਸਿੰਘ, ਸਨਪ੍ਰੀਤ ਸਿੰਘ ਦੇਹਕਲਾਂ, ਸਰਬਜੀਤ ਸਿੰਘ ਸੋਨੀ, ਜਸਪਾਲ ਸਿੰਘ ਲਾਂਡਰਾਂ ਤੇ ਨਛੱਤਰ ਬੈਦਵਾਨ ਆਦਿ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਵੱਲੋਂ ਕੇਂਦਰ ਅਤੇ ਉੱਤਰ ਪ੍ਰਦੇਸ਼ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਅਤੇ ਮੌਜੂਦਾ ਸੰਘਰਸ਼ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਬੰਧਤ ਫੋਟੋ ਮੁਹਾਲੀ-1, ਮੁਹਾਲੀ ਰੇਲਵੇ ਸਟੇਸ਼ਨ ’ਤੇ ਮੁਜ਼ਾਹਰਾ ਕਰਦੇ ਹੋਏ ਇਲਾਕੇ ਦੇ ਕਿਸਾਨ। -ਫੋਟੋ: ਸੋਢੀ