ਦਰਸ਼ਨ ਸਿੰਘ ਸੋਢੀ
ਮੁਹਾਲੀ, 24 ਅਗਸਤ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸੈਸ਼ਨ 2023-24 ਲਈ ਪੰਜਵੀਂ, ਅੱਠਵੀਂ, ਨੌਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਸਕੂਲ ਤੋਂ ਸਕੂਲ ਮਾਈਗ੍ਰੇਸ਼ਨ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਅੱਜ ਇੱਥੇ ਜਾਰੀ ਬਿਆਨ ਵਿੱਚ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਬੋਰਡ ਨਾਲ ਸਬੰਧਤ ਸਮੂਹ ਸਕੂਲ ਮੁਖੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੈਸ਼ਨ 2023-24 ਲਈ ਪੰਜਵੀਂ, ਅੱਠਵੀਂ, ਨੌਵੀਂ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਸਕੂਲ ਤੋਂ ਸਕੂਲ ਮਾਈਗ੍ਰੇਸ਼ਨ 1000 ਰੁਪਏ ਫੀਸ ਨਾਲ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ।
ਇਸੇ ਤਰ੍ਹਾਂ ਦੂਜੇ ਬੋਰਡਾਂ/ਰਾਜਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਇੰਟਰ ਬੋਰਡ ਮਾਈਗ੍ਰੇਸ਼ਨ ਕਰਵਾਉਣ ਲਈ 3000 ਰੁਪਏ ਫੀਸ ਨਾਲ 15 ਨਵੰਬ ਤੱਕ ਸ਼ਡਿਊਲ ਨਿਰਧਾਰਿਤ ਕੀਤਾ ਗਿਆ ਹੈ। ਸਕੂਲ ਤੋਂ ਸਕੂਲ ਮਾਈਗ੍ਰੇਸ਼ਨ ਅਤੇ ਇੰਟਰ ਬੋਰਡ ਮਾਈਗ੍ਰੇਸ਼ਨ ਕਰਵਾਉਣ ਲਈ ਨਿਰਧਾਰਿਤ ਮਿਤੀ ਤੋਂ ਬਾਅਦ ਕੋਈ ਹੋਰ ਵਾਧਾ ਨਹੀਂ ਕੀਤਾ ਜਾਵੇਗਾ। ਇਹ ਪ੍ਰਕਿਰਿਆ ਸ਼ਡਿਊਲ ਅਨੁਸਾਰ ਨਿਰਧਾਰਿਤ 15 ਨਵੰਬਰ ਤੱਕ ਪੂਰਾ ਕਰਨਾ ਲਾਜ਼ਮੀ ਹੋਵੇਗਾ। ਅੰਤਿਮ ਮਿਤੀ ਤੋਂ ਬਾਅਦ ਕੋਈ ਵੀ ਕੇਸ ਵਿਚਾਰਿਆ ਨਹੀਂ ਜਾਵੇਗਾ।