ਚੰਡੀਗੜ੍ਹ: ਪੁਲੀਸ ਨੇ ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਪਲਸੌਰਾ ਵਾਸੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰੋਹਨ ਵਾਸੀ ਪਲਸੋਰਾ ਵਜੋਂ ਹੋਈ ਹੈ। ਇਹ ਕਾਰਵਾਈ ਥਾਣਾ ਸੈਕਟਰ-39 ਦੀ ਪੁਲੀਸ ਨੇ ਕੀਤੀ ਹੈ। ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਪਲਸੋਰਾ ਬੈਰੀਅਰ ਨੇੜੇ ਛਾਪੇ ਮਾਰਿਆ ਤੇ ਮੁਲਜ਼ਮ ਨੂੰ ਦੜਾ ਸੱਟਾ ਲਗਾਉਂਦਿਆ 24,600 ਰੁਪਏ ਸਣੇ ਗ੍ਰਿਫ਼ਤਾਰ ਕਰ ਲਿਆ। ਥਾਣਾ ਸੈਕਟਰ-39 ਦੀ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਉਸ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। -ਟ੍ਰਿਬਿਊਨ ਨਿਊਜ਼ ਸਰਵਿਸ