ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੁਲਾਈ
ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਅੱਜ ਚੰਡੀਗੜ੍ਹ ਭਾਜਪਾ ਦੇ ਸਾਬਕਾ ਪ੍ਰਧਾਨ ਅਰੁਣ ਸੂਦ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਪੰਜਾਬ ਦੇ ਸਾਬਕਾ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਸੂਦ ਨੇ ਪੁਰੋਹਿਤ ਵੱਲੋਂ ਸ਼ਹਿਰ ਲਈ ਨਿਭਾਈਆਂ ਸੇਵਾਵਾਂ ਲਈ ਉਨ੍ਹਾਂ ਧੰਨਵਾਦ ਕੀਤਾ। ਸੂਦ ਦੇ ਨਾਲ ਨਾਮਜ਼ਦ ਕੌਂਸਲਰ ਸਤਿੰਦਰ ਸਿੱਧੂ, ਸਾਬਕਾ ਜ਼ਿਲ੍ਹਾ ਪ੍ਰਧਾਨ ਮਨੂੰ ਭਸੀਨ ਅਤੇ ਰਵਿੰਦਰ ਪਠਾਨੀਆ ਵੀ ਮੌਜੂਦ ਸਨ। ਸ੍ਰੀ ਸੂਦ ਨੇ ਕਹਾ ਕਿ ਬਨਵਾਰੀ ਲਾਲ ਪੁਰੋਹਿਤ ਇੱਕ ਸੱਜਣ ਅਤੇ ਇੱਕ ਇਮਾਨਦਾਰ ਵਿਅਕਤੀ ਹਨ।