ਸਰਬਜੀਤ ਸਿੰਘ ਭੱਟੀ
ਲਾਲੜੂ, 29 ਅਕਤੂਬਰ
ਨਜ਼ਦੀਕੀ ਪਿੰਡ ਟਿਵਾਣਾ ਵਿੱਚ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਬੀਤੀ ਦੇਰ ਸ਼ਾਮ ਦੋ ਧੜਿਆਂ ਵਿੱਚ ਜ਼ੁਬਾਨੀ ਤਕਰਾਰ ਤੋਂ ਬਾਅਦ ਝਗੜਾ ਹੋ ਗਿਆ ਤੇ ਦੋ ਵਿਅਕਤੀ ਗੰਭੀਰ ਫੱਟੜ ਹੋ ਗਏ। ਊਹ ਸਿਵਲ ਹਸਪਤਾਲ ਡੇਰਾਬੱਸੀ ਵਿਚ ਜ਼ੇਰੇ ਇਲਾਜ ਹਨ। ਪੁਲੀਸ ਨੇ ਦੋਵਾਂ ਧੜਿਆਂ ਦੇ 10 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਦੀ ਜਾਂਚ ਕਰ ਰਹੇ ਸਬ-ਇੰਸਪੈਕਟਰ ਰਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪਿੰਡ ਟਿਵਾਣਾ ਦੀ ਪੰਚਾਇਤ ਵੱਲੋਂ ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਕਰਵਾਈ ਜਾ ਰਹੀ ਸੀ ਜਿਸ ਨੂੰ ਲੈ ਕੇ ਪਿੰਡ ਦੇ ਦੋ ਧੜੇ ਆਪਸ ਵਿੱਚ ਰੰਜਿਸ਼ ਕਾਰਨ ਅਕਸਰ ਬਹਿਸ ਕਰਦੇ ਰਹਿੰਦੇ ਸਨ। ਬੀਤੀ ਦੇਰ ਸ਼ਾਮ ਫੋਕਲ ਪੁਆਇੰਟ ਟਿਵਾਣਾ ਨੇੜੇ ਦੋ ਧੜਿਆਂ ਵਿੱਚ ਗਾਲੀ ਗਲੋਚ ਤੇ ਤਕਰਾਰ ਤੋਂ ਬਾਅਦ ਲੜਾਈ ਹੋ ਗਈ ਜਿਸ ਵਿੱਚ ਜਸਪ੍ਰੀਤ ਸਿੰਘ ਅਤੇ ਹਰਵਿੰਦਰ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਪੁਲੀਸ ਨੇ ਦੋਵੇਂ ਜਣਿਆਂ ਦੇ ਬਿਆਨਾਂ ’ਤੇ 10 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ ਅਤੇ ਮਾਮਲੇ ਜਾਂਚ ਜਾਰੀ ਹੈ ਜਿਸ ਮਗਰੋੀ ਅਗਲੀ ਕਾਰਵਾਈ ਕੀਤੀ ਜਾਵੇਗੀ