ਚੰਡੀਗੜ੍ਹ, 13 ਜੂਨ
ਪੰਜਾਬ ਅਤੇ ਹਰਿਆਣਾ ਵਿੱਚ ਅੱਜ ਤਾਪਮਾਨ ਆਮ ਵਾਂਗ 37 ਡਿਗਰੀ ਤੋਂ 41 ਡਿਗਰੀ ਸੈਲਸੀਅਸ ਵਿਚਾਲੇ ਦਰਜ ਕੀਤਾ ਗਿਆ ਅਤੇ ਕੁੱਝ ਇਲਾਕਿਆਂ ਵਿੱਚ ਕਿਤੇ ਕਿਤੇ ਛਿੱਟੇ ਪਏ ਅਤੇ ਹਨੇਰੀ ਵੀ ਆਈ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਤੇ ਨੇੜਲੇ ਖੇਤਰਾਂ ’ਚ ਦੁਪਹਿਰ ਵੇਲੇ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਦਾ ਵੱਧ ਤੋਂ ਵੱਧ ਤਾਪਮਾਨ 37.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਇਸੇ ਦੌਰਾਨ ਭਾਰਤ ਦੇ ਮੌਸਮ ਵਿਭਾਗ ਅਨੁਸਾਰ ਮਹਾਰਾਸ਼ਟਰ ਦੇ ਮੁੰਬਈ ਸਮੇਤ ਜ਼ਿਆਦਾਤਰ ਹਿੱਸਿਆਂ ਵਿੱਚ ਮੌਨਸੂਨ ਦੀ ਆਮਦ ਹੋ ਗਈ ਹੈ। ਅਗਲੇ 24 ਘੰਟਿਆਂ ਦੌਰਾਨ ਸਾਰੇ ਮਹਾਰਾਸ਼ਟਰ ਵਿੱਚ ਮੌਨਸੂਨ ਪੁੱਜ ਜਾਵੇਗਾ। -ਪੀਟੀਆਈ