ਖੇਤਰੀ ਪ੍ਰਤੀਨਿਧ
ਚੰਡੀਗੜ੍ਹ, 30 ਅਗਸਤ
ਚੰਡੀਗੜ੍ਹ ਵਿੱਚ ਪੰਜਾਬੀ ਨੂੰ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਦਿਵਾਉਣ ਲਈ ਇੱਥੇ ਸੈਕਟਰ-34-35, 21-22 ਦੇ ਚੌਕ ਵਿੱਚ ਰੋਸ ਪ੍ਰਦਰਸ਼ਨ ਕਰ ਰਹੀਆਂ ਚੰਡੀਗੜ੍ਹ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਪੇਂਡੂ ਸੰਘਰਸ਼ ਕਮੇਟੀ, ਕੇਂਦਰੀ ਪੰਜਾਬੀ ਲੇਖਕ ਸਭਾ, ਮੁਲਾਜ਼ਮ ਜਥੇਬੰਦੀਆਂ, ਪ੍ਰੋਫੈਸਰ ਅਤੇ ਹੋਰ ਹਮਖ਼ਿਆਲੀ ਜਥੇਬੰਦੀਆਂ ਸਣੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਚੰਡੀਗੜ੍ਹ ਇਕਾਈ ਵੀ ਸ਼ਾਮਲ ਹੋ ਗਈ ਹੈ। ਇਸ ਵਿੱਚ ਚੰਡੀਗੜ੍ਹ ਇਕਾਈ ਮੁਖੀ ਅਵਤਾਰ ਸਿੰਘ, ਜਸਬੀਰ ਸਿੰਘ, ਦਲਬੀਰ ਸਿੰਘ, ਗਿਆਨ ਚੰਦ, ਗੁਰਦਾਸ ਅਟਵਾਲ ਅਤੇ ਪ੍ਰੇਮ ਸਿੰਘ ਸ਼ਾਮਲ ਹੋਏ।
ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਪੰਜਾਬੀ ਨੂੰ ਪਹਿਲੀ ਪ੍ਰਸ਼ਾਸਕੀ ਭਾਸ਼ਾ ਦਾ ਦਰਜਾ ਨਹੀਂ ਮਿਲਦਾ ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।