ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 18 ਅਕਤੂਬਰ
ਇੱਥੇ ਮਾਤਾ ਗੁਜਰੀ ਕਾਲਜ ਵਿੱਚ ਪੰਜਾਬੀ ਯੂਨੀਵਰਸਿਟੀ ਵੱਲੋਂ ਕਰਵਾਏ ਜਾ ਰਹੇ ਖੇਤਰੀ ਯੁਵਕ ਅਤੇ ਲੋਕ ਮੇਲੇ ਦੇ ਅੱਜ ਦੂਜੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ ਨੇ ਮੁੱਖ ਮਹਿਮਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਵਤਾਰ ਸਿੰਘ ਰਿਆ ਨੇ ਵਿਸ਼ੇਸ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰੋ. ਬਡੂੰਗਰ ਨੇ ਕਿਹਾ ਕਿ ਯੁਵਕ ਮੇਲਿਆਂ ਦਾ ਮੁੱਖ ਮੰਤਵ ਵਿਦਿਆਰਥੀਆਂ ਵਿੱਚ ਏਕਤਾ, ਮਿਲਵਰਤਣ ਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ ਅਤੇ ਛੁਪੀ ਪ੍ਰਤਿਭਾ ਨੂੰ ਸਾਹਮਣੇ ਲਿਆਉਣਾ ਹੈ। ਕਾਲਜ ਕਮੇਟੀ ਦੇ ਆਨਰੇਰੀ ਸਕੱਤਰ ਜਗਦੀਪ ਸਿੰਘ ਚੀਮਾ ਅਤੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਾਲਜ ਦੀਆਂ ਵਿੱਦਿਅਕ ਤੇ ਸਭਿਆਚਾਰਕ ਸਰਗਰਮੀਆਂ ਬਾਰੇ ਚਾਨਣਾ ਪਾਇਆ। ਮੁਕਾਬਲਿਆਂ ਦੌਰਾਨ ਨੁੱਕੜ ਨਾਟਕ ਵਿੱਚ ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਨੇ ਪਹਿਲਾ ਅਤੇ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਆਨੰਦਪੁਰ ਸਾਹਿਬ ਨੇ ਦੂਜਾ, ਪੱਛਮੀ ਸਾਜ਼ ਮੁਕਾਬਲੇ ਵਿੱਚ ਗੁਰੂ ਤੇਗ਼ ਬਹਾਦਰ ਕਾਲਜ ਨੇ ਪਹਿਲਾ, ਮਾਤਾ ਗੁਜਰੀ ਕਾਲਜ ਨੇ ਦੂਜਾ, ਪੱਛਮੀ ਗਾਇਣ ਮੁਕਾਬਲੇ ਵਿੱਚ ਮਾਤਾ ਗੁਜਰੀ ਕਾਲਜ ਨੇ ਪਹਿਲਾ ਅਤੇ ਗੁਰੂ ਤੇਗ਼ ਬਹਾਦਰ ਖਾਲਸਾ ਕਾਲਜ ਨੇ ਦੂਜਾ, ਲਘੂ ਫਿਲਮ ਮੁਕਾਬਲੇ ਵਿੱਚ ਸਰਕਾਰੀ ਕਾਲਜ ਡੇਰਾਬੱਸੀ ਨੇ ਪਹਿਲਾ ਅਤੇ ਮਾਤਾ ਗੁਜਰੀ ਕਾਲਜ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਉਪ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ, ਡੀਨ ਸਭਿਆਚਾਰਕ ਮਾਮਲੇ ਡਾ. ਹਰਮਿੰਦਰ ਸਿੰਘ, ਪ੍ਰਿੰਸੀਪਲ ਡਾ. ਲਖਵੀਰ ਸਿੰਘ, ਡਾ. ਜਸਵੀਰ ਸਿੰਘ, ਡਾ. ਐਚ.ਐਸ ਭੱਟੀ, ਡਾ. ਜਤਿੰਦਰ ਸਿੰਘ ਗਿੱਲ, ਸਤਵੰਤ ਕੌਰ ਸ਼ਾਹੀ, ਹਰਜੀਤ ਗੁਜਰਾਲ, ਹਰਵਿੰਦਰ ਸਿੰਘ ਬੱਬਲ, ਮੈਨੇਜਰ ਭਗਵੰਤ ਸਿੰਘ, ਦਲਬੀਰ ਸਿੰਘ ਸਿੱਧੂਪੁਰ, ਅਮਰਦੀਪ ਸਿੰਘ ਧਾਰਨੀ, ਡਾ. ਜਸਪਾਲ ਸਿੰਘ ਮੁਹਾਲੀ, ਡਾ. ਕਿਰਨਪਾਲ ਕੌਰ, ਡਾ. ਜਗਰੂਪ ਸਿੰਘ, ਗੁਰਦੀਪ ਸਿੰਘ ਨੌਲੱਖਾ, ਪ੍ਰੋ: ਸਤਪ੍ਰੀਤ ਕੌਰ, ਮਨਮੋਹਨ ਕੌਰ, ਡਾ. ਹਰਜੀਤ ਸਿੰਘ, ਹਰਜੀਤ ਕੌਰ, ਪੁਸ਼ਪਿੰਦਰ ਸਿੰਘ ਤੇ ਬੀਰਿੰਦਰ ਸਿੰਘ ਸਰਾਓ ਹਾਜ਼ਰ ਸਨ।