ਪੱਤਰ ਪ੍ਰੇਰਕ
ਕੁਰਾਲੀ, 11 ਜੁਲਾਈ
ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਅਤੇ ਇਸ ਦੀ ਰੋਕਥਾਮ ਲਈ ਲੋਕਾਂ ਨੂੰ ਇਕਜੁੱਟ ਕਰਨ ਦੇ ਉਦੇਸ਼ ਨਾਲ ਸਥਾਨਕ ਸਦਰ ਥਾਣਾ ਦੀ ਟੀਮ ਨੇ ਪਿੰਡ ਰਕੌਲੀ ਵਿੱਚ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਇਲਾਕੇ ਨੂੰ ਨਸ਼ਾ ਤੇ ਅਪਰਾਧ ਮੁਕਤ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ।
ਸਰਪੰਚ ਮਨਜੀਤ ਕੌਰ ਰਕੌਲੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਐੱਸਐੱਚਓ ਗੌਰਵਬੰਸ਼ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਥਾਣਾ ਮੁਖੀ ਗੌਰਵਬੰਸ਼ ਸਿੰਘ ਨੇ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਅਪਰਾਧ ਦਾ ਖਾਤਮਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇਕਰ ਹਰ ਆਮ ਨਾਗਰਿਕ ਸੁਚੇਤ ਹੋਵੇ ਤਾਂ ਨਸ਼ਿਆਂ ਤੇ ਅਪਰਾਧ ਨੂੰ ਨੱਥ ਆਸਾਨੀ ਨਾਲ ਪਾਈ ਜਾ ਸਕਦੀ ਹੈ। ਜਰਨੈਲ ਸਿੰਘ ਸਿੱਧੂ ਨੇ ਪਿੰਡ ਵਾਸੀਆਂ ਵਲੋਂ ਪੁਲੀਸ ਨੂੰ ਭਰਪੂਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਰਵਿੰਦਰ ਸਿੰਘ ਪੱਪੀ, ਮਨਮੋਹਨ ਸਿੰਘ, ਗੁਰਤਾਜ ਸਿੰਘ, ਹਰਪ੍ਰੀਤ ਸਿੰਘ, ਪਾਲ ਸਿੰਘ, ਹਨੀ ਸਿੰਘ, ਜਗਦੀਪ ਸਿੰਘ ਆਦਿ ਪਤਵੰਤੇ ਹਾਜ਼ਰ ਸਨ।