ਪੱਤਰ ਪ੍ਰੇਰਕ
ਐਸਏਐਸ ਨਗਰ (ਮੁਹਾਲੀ), 19 ਨਵੰਬਰ
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਮੁਹਾਲੀ ਦੇ ਵੱਖ-ਵੱਖ ਫੇਜ਼ਾਂ ਵਿੱਚ 1 ਕਰੋੜ 8 ਲੱਖ 47 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਰਿਹਾਇਸ਼ੀ ਸੁਸਾਇਟੀਆਂ ਦੀ ਕਾਇਆ-ਕਲਪ ਕਰਨ ਲਈ ਵਿਕਾਸ ਕੰਮਾਂ ’ਤੇ 4 ਕਰੋੜ 40 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਸ੍ਰੀ ਸਿੱਧੂ ਨੇ ਦੱਸਿਆ ਕਿ ਅੱਜ ਵੱਖ-ਵੱਖ ਫੇਜ਼ਾਂ ਵਿੱਚ 108 ਲੱਖ 47 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਹੈ। ਜਿਸ ਵਿੱਚ 11 ਲੱਖ 97 ਹਜ਼ਾਰ ਰੁਪਏ ਦੀ ਲਾਗਤ ਨਾਲ ਫੇਜ਼-11 ਵਿੱਚ ਪਾਲਕਾ ਮਾਰਕੀਟ ਦਾ ਆਰਸੀਸੀ ਛੱਜਾ ਦੀ ਉਸਾਰੀ ਅਤੇ ਫਰਸ਼ ਤੇ ਪੱਥਰ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ। ਬਾਬਾ ਦੀਪ ਸਿੰਘ ਨਗਰ, ਰੈਜ਼ੀਡੈਂਟ ਵੈਲਫੇਅਰ ਸੁਸਾਇਟੀ ਸੋਹਾਣਾ ਵਿੱਚ 32 ਲੱਖ 10 ਹਜ਼ਾਰ ਦੀ ਲਾਗਤ ਨਾਲ ਪੇਵਰ ਬਲਾਕ, ਮੁੰਡੀ ਕੰਪਲੈਕਸ ਸੈਕਟਰ-70 ਵਿੱਚ ਪੇਵਰ ਬਲਾਕ, ਮੇਨ ਹੋਲ ਦੀ ਮੁਰੰਮਤ ਅਤੇ ਸੀਵਰੇਜ ਦੀ ਸਫ਼ਾਈ ’ਤੇ 37 ਲੱਖ 27 ਹਜ਼ਾਰ ਰੁਪਏ ਅਤੇ ਸੈਕਟਰ-71 ਵਿੱਚ ਪੇਵਰ ਬਲਾਕ ਅਤੇ ਪਾਰਕਾਂ ਦੇ ਵਿਕਾਸ ’ਤੇ 27 ਲੱਖ 13 ਹਜ਼ਾਰ ਰੁਪਏ ਖ਼ਰਚੇ ਜਾਣਗੇ।
ਖਰੜ ਦੀ ਜੈਨ ਸਭਾ ਨੂੰ ਇੱਕ ਲੱਖ ਰੁਪਏ ਦੀ ਗਰਾਂਟ
ਖਰੜ (ਪੱਤਰ ਪ੍ਰੇਰਕ): ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲੋਕ ਭਲਾਈ ਦੇ ਕਾਰਜ ਵਿਚ ਜੁਟੀਆਂ ਸੰਸਥਾਵਾਂ ਦੀ ਮਾਲੀ ਮਦਦ ਕਰਨ ਦਾ ਅਮਲ ਜਾਰੀ ਰੱਖਦਿਆਂ ਖਰੜ ਦੀ ਐਸ.ਐਸ.ਜੈਨ ਸਭਾ ਦੇ ਅਹੁਦੇਦਾਰਾਂ ਨੂੰ ਸਮਾਜਕ ਗਤੀਵਿਧੀਆਂ ਜਾਰੀ ਰੱਖਣ ਵਾਸਤੇ ਇਕ ਲੱਖ ਰੁਪਏ ਦਾ ਚੈੱਕ ਸੌਂਪਿਆ। ਸਭਾ ਦੇ ਸਮਾਗਮ ਵਿਚ ਸ਼ਿਰਕਤ ਕਰਨ ਮਗਰੋਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸਿੱਧੂ ਨੇ ਕਿਹਾ ਕਿ ਲੰਮੇ ਸਮੇਂ ਤੋਂ ਸਮਾਜ ਸੇਵਾ ਵਿਚ ਜੁਟੀ ਇਸ ਸਭਾ ਨਾਲ ਉਨ੍ਹਾਂ ਦੀ ਪੁਰਾਣੀ ਸਾਂਝ ਹੈ। ਉਨ੍ਹਾਂ ਕਿਹਾ ਕਿ ਇਸ ਸਭਾ ਨੇ ਜਿਥੇ ‘ਕੋਰੋਨਾ ਵਾਇਰਸ‘ ਮਹਾਂਮਾਰੀ ਕਾਰਨ ਲੱਗੇ ਲਾਕਡਾਊਨ ਦੌਰਾਨ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਰਾਸ਼ਨ ਅਤੇ ਖਾਣ-ਪੀਣ ਦੀਆਂ ਹੋਰ ਵਸਤਾਂ ਦੀ ਵੰਡ ਕਰ ਕੇ ਪਰਉਪਕਾਰੀ ਕਾਰਜ ਕੀਤਾ।