ਕੁਲਦੀਪ ਸਿੰਘ
ਚੰਡੀਗੜ੍ਹ, 20 ਸਤੰਬਰ
ਚੰਡੀਗੜ੍ਹ ਨਗਰ ਨਿਗਮ ਕਮਿਸ਼ਨਰ ਅਨਿੰਦਿੱਤਾ ਮਿਤਰਾ ਦੀ ਅਗਵਾਈ ਹੇਠ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕੋਆਰਡੀਨੇਸ਼ਨ ਕਮੇਟੀ ਆਫ਼ ਗੌਰਮਿੰਟ ਐਂਡ ਐਮ.ਸੀ. ਐਂਪਲਾਈਜ਼ ਐਂਡ ਵਰਕਰਜ਼ ਯੂ.ਟੀ. ਚੰਡੀਗੜ੍ਹ ਦੇ ਪ੍ਰਤੀਨਿਧੀਆਂ ਵਿੱਚ ਹੋਈ ਮੀਟਿੰਗ ਦੌਰਾਨ ਨਿਗਮ ਦੇ ਵੱਖ-ਵੱਖ ਵਿੰਗਾਂ ਦੇ ਉੱਚ ਅਧਿਕਾਰੀ ਅਤੇ ਕਲੈਰੀਕਲ ਅਮਲਾ ਵੀ ਸ਼ਾਮਲ ਹੋਇਆ। ਕੋੋਆਰਡੀਨੇਸ਼ਨ ਕਮੇਟੀ ਵੱਲੋਂ ਪ੍ਰਧਾਨ ਸਤਿੰਦਰ ਸਿੰਘ, ਦੱਸਿਆ ਕਿ ਇਹ ਮੀਟਿੰਗ 4 ਜੁਲਾਈ ਨੂੰ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ’ਤੇ ਨਜ਼ਰਸਾਨੀ ਕਰਨ ਸਬੰਧੀ ਸੀ। ਕਮਿਸ਼ਨਰ ਦੇ ਨਿਰਦੇਸ਼ਾਂ ਅਨੁਸਾਰ ਕਈ ਫੈਸਲੇ ਲਾਗੂ ਕੀਤੇ ਜਾ ਚੁੱਕੇ ਸਨ, ਜਿਨ੍ਹਾਂ ਵਿੱਚ ਪ੍ਰਮੁੱਖ ਨਗਰ ਨਿਗਮ ਵਿੱਚ ਕੰਮ ਕਰਨ ਵਾਲੇ ਸਾਰੇ ਆਊਟਸੋਰਸਡ ਵਰਕਰਾਂ ਨੂੰ 15 ਛੁੱਟੀਆਂ ਦੇਣਾ, ਰੋਡ ਵਿੰਗ ਦੇ 41 ਵਰਕਰਾਂ ਨੂੰ ਰੈਗੂਲਰ ਕੀਤਾ ਗਿਆ, ਦੋ ਟ੍ਰੇਡ ਮੇਟਾਂ ਨੂੰ ਪਦਉੱਨਤ ਕਰਕੇ ਇਲੈਕਟ੍ਰੀਸ਼ੀਅਨ ਬਣਾਇਆ ਗਿਆ। ਉਨ੍ਹਾਂ ਕਿਹਾ ਆਊਟ ਸੋਰਸਡ ਵਰਕਰਾਂ ਨੂੰ ਡੀ.ਸੀ. ਰੇਟਾਂ ਦਾ ਬਕਾਇਆ ਦਿਵਾਉਣ ਲਈ ਠੇਕੇਦਾਰਾਂ ਨੂੰ ਪੱਤਰ ਲਿਖਿਆ ਜਾਵੇਗਾ, ਦੀਵਾਲੀ ਤੋਂ ਪਹਿਲਾਂ ਸਾਰੇ ਆਊਟਸੋਰਸਡ ਵਰਕਰਾਂ ਅਤੇ ਡੇਲੀਵੇਜ਼ ਵਰਕਰਾਂ ਨੂੰ ਤਨਖਾਹ ਮਿਲੇਗੀ। ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਮੰਗਾਂ ਮੰਨੀਆਂ ਗਈਆਂ।