ਨਿੱਜੀ ਪੱਤਰ ਪ੍ਰੇਰਕ
ਡੇਰਾਬੱਸੀ, 7 ਅਕਤੂਬਰ
ਸ਼ਹਿਰ ਦੀਆਂ ਅੰਦਰੂਨੀ ਅਤੇ ਬਾਹਰੀ ਸੜਕਾਂ ਦੀ ਹਾਲਤ ਖਸਤਾ ਬਣਦੀ ਜਾ ਰਹੀ ਹੈ। ਸ਼ਹਿਰ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਸੜਕਾਂ ਦੀ ਮੁਰੰਮਤ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ ਹੈ। ਉਂਝ ਤਾਂ ਸ਼ਹਿਰ ਦੀਆਂ ਸਾਰੀ ਸੜਕਾਂ ਦੀ ਹਾਲਤ ਖਸਤਾ ਬਣੀ ਹੋਈ ਹੈ ਪਰ ਇਥੋਂ ਦੀ ਗੁਲਾਬਗੜ੍ਹ ਰੋਡ ਦੀ ਹਾਲਤ ਸਭ ਤੋਂ ਮਾੜੀ ਹੈ। ਇਥੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ।
ਜਾਣਕਾਰੀ ਅਨੁਸਾਰ ਗੁਲਾਬਗੜ੍ਹ ਰੋਡ ਸ਼ਹਿਰ ਦੀ ਅਹਿਮ ਸੜਕ ਹੈ। ਸੜਕ ਦੀ ਲੰਮੇ ਸਮੇਂ ਤੋਂ ਮੁਰੰਮਤ ਨਾ ਹੋਣ ਕਾਰਨ ਇਥੇ ਥਾਂ ਥਾਂ ਟੋਏ ਪਏ ਹਨ। ਇਸ ਸੜਕ ’ਤੇ ਕਈਂ ਥਾਵਾਂ ’ਤੇ ਸੀਵਰੇਜ ਦੇ ਮੈਨ ਹੋਲ ਖੁੱਲ੍ਹੇ ਪਏ ਹਨ, ਜੋ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ।
ਇਸ ਸਬੰਧੀ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਜਗਜੀਤ ਸਿੰਘ ਜੱਜ ਨੇ ਕਿਹਾ ਕਿ ਛੇਤੀ ਸੜਕ ਦੀ ਮੁਰੰਮਤ ਕਰਵਾਉਣ ਤੋਂ ਇਲਾਵਾ ਸੀਵਰੇਜ ਦੇ ਮੈਨ ਹੋਲ ਬੰਦ ਕਰਵਾ ਦਿੱਤੇ ਜਾਣਗੇ।