ਜਗਮੋਹਨ ਸਿੰਘ
ਰੂਪਨਗਰ, 13 ਜਨਵਰੀ
ਰੂਪਨਗਰ ਜ਼ਿਲ੍ਹੇ ਦੇ ਘਾੜ ਇਲਾਕੇ ਵਿੱਚ ਪਿੰਡ ਠੌਣਾ ਦੇ 21 ਸਾਲਾਂ ਦੇ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਅਤੇ ਆਰਥਿਕ ਤੰਗੀ ਕਾਰਨ ਇਲਾਜ ਕਰਵਾਉਣ ਤੋਂ ਅਸਮਰਥ ਨੌਜਵਾਨ ਲਵਪ੍ਰੀਤ ਸਿੰਘ ਦੀ ਬਾਬਾ ਗਾਜ਼ੀਦਾਸ ਸਪੋਰਟਸ ਕਲੱਬ ਰੋਡਮਾਜਰਾ ਚੱਕਲਾਂ ਵੱਲੋਂ 50 ਹਜ਼ਾਰ ਰੁਪਏ ਦੀ ਨਕਦ ਵਿੱਤੀ ਸਹਾਇਤਾ ਦੇ ਕੇ ਮੱਦਦ ਕੀਤੀ ਗਈ। ਕਲੱਬ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਨੇ ਆਪਣੇ ਸਾਥੀਆਂ ਸਮੇਤ ਪੀੜਤ ਦੇ ਘਰ ਪੁੱਜ ਕੇ ਆਰਥਿਕ ਸਹਾਇਤਾ ਦੀ ਰਾਸ਼ੀ ਭੇਟ ਕੀਤੀ। ਪੀੜਤ ਨੌਜਵਾਨ ਦੀਆਂ ਦੋਵੇਂ ਕਿਡਨੀਆਂ ਖਰਾਬ ਹੋ ਚੁੱਕੀਆਂ ਹਨ ਅਤੇ ਮਹਿੰਗਾ ਇਲਾਜ ਕਰਵਾਉਣਾ ਨੌਜਵਾਨ ਦੇ ਮਾਪਿਆਂ ਦੇ ਵੱਸ ਤੋਂ ਬਾਹਰ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਕਲੱਬ ਵੱਲੋਂ ਭਵਿੱਖ ਵਿੱਚ ਵੀ ਨੌਜਵਾਨ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਦਾਨੀਆਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਨੌਜਵਾਨ ਦੀ ਜਾਨ ਬਚਾਉਣ ਲਈ ਵੱਧ ਤੋਂ ਵੱਧ ਵਿੱਤੀ ਸਹਇਤਾ ਕੀਤੀ ਜਾਵੇ। ਇਸ ਮੌਕੇ ਤੇ ਉਮਰਾਓ ਸਿੰਘ, ਮੋਹਰ ਸਿੰਘ ਸਾਬਕਾ ਸਰਪੰਚ ਖਾਬੜਾ, ਜੈ ਸਿੰਘ ਚੱਕਲਾਂ, ਬਿੱਟੂ ਬਾਜਵਾ ਸਰਪੰਚ ਰੋਡਮਾਜਰਾ, ਜਗਤਾਰ ਸਿੰਘ ਠੌਣਾ, ਇਕਬਾਲ ਸਿੰਘ, ਰਵਿੰਦਰ ਸਿੰਘ, ਨਿਰਮਲ ਸਿੰਘ, ਹਰਿੰਦਰ ਸਿੰਘ, ਸ਼ਿੰਗਾਰਾ ਸਿੰਘ ਤੇ ਜੱਸੀ ਮੌਜੂਦ ਸਨ।