ਬਹਾਦਰਜੀਤ ਸਿੰਘ
ਰੂਪਨਗਰ, 17 ਫਰਵਰੀ
ਕਾਂਗਰਸ ਨੇ ਨਗਰ ਕੌਂਸਲ ਰੂਪਨਗਰ ਦੀਆਂ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕੀਤੀ ਹੈ। ਕਾਂਗਰਸ ਨੇ ਕੁੱਲ 21 ਵਾਰਡਾਂ ਵਿੱਚੋਂ 17 ਵਾਰਡਾਂ ਵਿੱਚ ਜਿੱਤ ਦਰਜ ਕੀਤੀ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ 2 ਉਮੀਦਵਾਰ ਅਤੇ 2 ਹੀ ਆਜ਼ਾਦ ਉਮੀਦਵਾਰ ਜੇਤੂ ਰਹੇ ਹਨ। ਇਨ੍ਹਾਂ ਚੋਣਾਂ ਵਿੱਚ ਭਾਜਪਾ ਅਤੇ ਆਪ ਦਾ ਇੱਕ ਵੀ ਉਮੀਦਵਾਰ ਨਹੀਂ ਜਿੱਤ ਸਕਿਆ। ਕਾਂਗਰਸ ਨੇ 10 ਸਾਲਾਂ ਬਾਅਦ ਨਗਰ ਕੌਂਸਲ ਰੂਪਨਗਰ ’ਤੇ ਕਬਜ਼ਾ ਕੀਤਾ ਹੈ।
ਵੇਰਵਿਆਂ ਅਨੁਸਾਰ ਵਾਰਡ ਨੰਬਰ-1 ਤੋਂ ਕਾਂਗਰਸ ਦੀ ਨੀਲਮ ਨੇ ਸ਼੍ਰੋਮਣੀ ਅਕਾਲੀ ਦਲ ਦੀ ਵੀਨਾ ਦੇਵੀ ਨੂੰ 203 ਵੋਟਾਂ ਨਾਲ, ਵਾਰਡ ਨੰਬਰ 2 ਤੋਂ ਕਾਂਗਰਸ ਦੇ ਗੁਰਮੀਤ ਸਿੰਘ ਰਿੰਕੂ ਨੇ ਸ਼੍ਰੋਮਣੀ ਅਕਾਲੀ ਦਲ ਦੇ ਰਣਜੀਤ ਸਿੰਘ ਨੂੰ 292 ਵੋਟਾਂ ਨਾਲ, ਵਾਰਡ ਨੰਬਰ 3 ਤੋਂ ਕਾਂਗਰਸ ਦੀ ਜਸਪਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਬਲਵਿੰਦਰ ਕੌਰ ਨੂੰ 439 ਵੋਟਾਂ ਨਾਲ, ਵਾਰਡ ਨੰਬਰ 4 ਤੋਂ ਅਜ਼ਾਦ ਉਮੀਦਵਾਰ ਅਮਰਿੰਦਰ ਸਿੰਘ ਰੀਹਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਹਰਜੀਤ ਕੌਰ ਨੂੰ 79 ਵੋਟਾਂ ਨਾਲ, ਵਾਰਡ ਨੰਬਰ 5 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਇਕਬਾਲ ਕੌਰ ਮੱਕੜ, ਜੋ ਕਿ ਸਾਬਕਾ ਨਗਰ ਕੌਂਸਲ ਪ੍ਰਧਾਨ ਪਰਮਜੀਤ ਸਿੰਘ ਮੱਕੜ ਦੀ ਪਤਨੀ ਹੈ, ਨੇ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਨੂੰ 404 ਵੋਟਾਂ ਨਾਲ, ਵਾਰਡ ਨੰਬਰ 6 ਤੋਂ ਕਾਂਗਰਸ ਦੇ ਮੋਹਿਤ ਸ਼ਰਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਮਨਜਿੰਦਰ ਸਿੰਘ ਧਨੋਆ ਨੂੰ 585 ਵੋਟਾਂ ਨਾਲ, ਵਾਰਡ ਨੰਬਰ 7 ਤੋਂ ਕਾਂਗਰਸੀ ਉਮੀਦਵਾਰ ਕੁਲਵਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਗੁਰਪ੍ਰੀਤ ਕੌਰ ਨੂੰ 805 ਵੋਟਾਂ ਨਾਲ, ਵਾਰਡ ਨੰਬਰ 8 ਤੋਂ ਕਾਂਗਰਸ ਦੇ ਸੰਜੇ ਵਰਮਾ ਨੇ ਭਾਜਪਾ ਦੀ ਪ੍ਰਵੀਨ ਛਤਵਾਲ ਨੂੰ 949 ਵੋਟਾਂ ਨਾਲ, ਵਾਰਡ ਨੰਬਰ 9 ਤੋਂ ਕਾਂਗਰਸ ਦੀ ਰੇਖਾ ਰਾਣੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਰੰਜਨਾ ਦੇਵੀ ਨੂੰ 510 ਵੋਟਾਂ ਨਾਲ, ਵਾਰਡ ਨੰਬਰ 10 ਤੋਂ ਕਾਂਗਰਸ ਦੇ ਅਸ਼ੋਕ ਵਾਹੀ ਨੇ ਭਾਜਪਾ ਦੇ ਰਜਿੰਦਰ ਜੈਨ ਨੂੰ 721 ਵੋਟਾਂ ਨਾਲ ਹਰਾਇਆ ਹੈ।
ਇਸੇ ਤਰ੍ਹਾਂ ਵਾਰਡ ਨੰਬਰ 11 ਤੋਂ ਕਾਂਗਰਸ ਦੀ ਕਿਰਨ ਸੋਨੀ ਨੇ ਭਾਜਪਾ ਦੀ ਰਣਜੀਤ ਕੌਰ ਨੂੰ 132 ਵੋਟਾਂ ਨਾਲ, ਵਾਰਡ ਨੰਬਰ 12 ਤੋਂ ਕਾਂਗਰਸ ਦੇ ਪੋਮੀ ਸੋਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਅਮਰਪ੍ਰੀਤ ਸਿੰਘ ਨੂੰ 445 ਵੋਟਾਂ ਨਾਲ, ਵਾਰਡ ਨੰਬਰ 13 ਤੋਂ ਕਾਂਗਰਸ ਦੀ ਜਸਵਿੰਦਰ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਗੁਰਸ਼ਰਨ ਕੌਰ ਨੂੰ 32 ਵੋਟਾਂ ਨਾਲ, ਵਾਰਡ ਨੰਬਰ 14 ਤੋਂ ਕਾਂਗਰਸ ਦੇ ਅਮਰਜੀਤ ਸਿੰਘ ਜੋਲੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਵੇਦ ਪ੍ਰਕਾਸ਼ ਨੂੰ 260 ਵੋਟਾਂ ਨਾਲ, ਵਾਰਡ ਨੰਬਰ 15 ਤੋਂ ਕਾਂਗਰਸ ਦੀ ਪੂਨਮ ਕੱਕੜ ਨੇ ਸ਼੍ਰੋਮਣੀ ਅਕਾਲੀ ਦਲ ਦੀ ਗੁਰਮੀਤ ਕੌਰ ਨੂੰ 81 ਵੋਟਾਂ ਨਾਲ, ਵਾਰਡ ਨੰਬਰ 16 ਤੋਂ ਕਾਂਗਰਸ ਦੇ ਸਰਬਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਕੁਲਵੰਤ ਸਿੰਘ ਨੂੰ 687 ਵੋਟਾਂ ਨਾਲ, ਵਾਰਡ ਨੰਬਰ 17 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਚਰਨਜੀਤ ਕੌਰ ਨੇ ਕਾਂਗਰਸ ਦੀ ਗੁਰਮੀਤ ਕੌਰ ਨੂੰ 518 ਵੋਟਾਂ ਨਾਲ, ਵਾਰਡ ਨੰਬਰ 18 ਤੋਂ ਕਾਂਗਰਸ ਦੇ ਰਾਜੇਸ਼ ਕੁਮਾਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਗੁਰਦੀਪ ਸਿੰਘ ਨੂੰ 172 ਵੋਟਾਂ ਨਾਲ, ਵਾਰਡ ਨੰਬਰ 19 ਤੋਂ ਕਾਂਗਰਸ ਦੀ ਨੀਰੂ ਗੁਪਤਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਸੰਗੀਤਾ ਸੈਣੀ ਨੂੰ 104 ਵੋਟਾਂ ਨਾਲ, ਵਾਰਡ ਨੰਬਰ 20 ਤੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਰਾਜੇਸ਼ ਵਰਮਾ ਨੂੰ 187 ਵੋਟਾਂ ਨਾਲ ਅਤੇ ਵਾਰਡ ਨੰਬਰ 21 ਤੋਂ ਆਜ਼ਾਦ ਉਮੀਦਵਾਰ ਇੰਦਰਪਾਲ ਸਿੰਘ ਰਾਜੂ ਸਤਿਆਲ ਨੇ ਕਾਂਗਰਸ ਦੀ ਰਵਿੰਦਰ ਕੌਰ ਨੂੰ 342 ਵੋਟਾਂ ਨਾਲ ਹਰਾਇਆ ਹੈ।
ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਾਂਗਰਸ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।