ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 20 ਅਕਤੂਬਰ
ਤਿਉਹਾਰਾਂ ਦੇ ਸੀਜ਼ਨ ਵਿੱਚ ਮਿਲਾਵਟਖੋਰੀ ਰੋਕਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਣ-ਪੀਣ ਵਾਲੇ ਸਾਮਾਨ ਦੇ ਸੈਂਪਲ ਭਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ।
ਜ਼ਿਲ੍ਹਾ ਸਿਹਤ ਅਫ਼ਸਰ ਜਲੰਧਰ ਡਾ. ਰੀਮਾ ਗੋਗੀਆ ਦੀ ਅਗਵਾਈ ਹੇਠ ਫੂਡ ਸੇਫਟੀ ਅਫ਼ਸਰ ਬਰਨਾਲਾ ਜਸਵਿੰਦਰ ਸਿੰਘ, ਫੂਡ ਸੇਫਟੀ ਅਫ਼ਸਰ ਰਾਜਦੀਪ ਕੌਰ ਅਤੇ ਲਵਪ੍ਰੀਤ ਸਿੰਘ ਸਮੇਤ ਫੂਡ ਸੇਫ਼ਟੀ ਟੀਮਾਂ ਵੱਲੋਂ ਮੁਹਾਲੀ ਵਿੱਚ ਚੈਕਿੰਗ ਅਭਿਆਨ ਚਲਾਇਆ ਗਿਆ। ਜ਼ਿਲ੍ਹਾ ਸਿਹਤ ਅਫ਼ਸਰ ਜਲੰਧਰ ਡਾ. ਰੀਮਾ ਗੋਗੀਆ ਨੇ ਦੱਸਿਆ ਕਿ ਮੁਹਾਲੀ, ਖਰੜ ਤੇ ਡੇਰਾਬੱਸੀ ਵਿੱਚ ਪ੍ਰਮੁੱਖ ਨਿਰਮਾਣ ਯੂਨਿਟਾਂ ਦਾ ਨਿਰੀਖਣ ਕੀਤਾ ਗਿਆ। ਚੈਕਿੰਗ ਦੌਰਾਨ ਟੀਮਾਂ ਨੇ ਵੱਖ-ਵੱਖ ਮਠਿਆਈਆਂ ਦੇ 10 ਸੈਂਪਲ ਭਰੇ ਜਿਨ੍ਹਾਂ ਵਿੱਚ ਖੋਆ ਅਤੇ ਬਰਫ਼ੀ ਸ਼ਾਮਲ ਹਨ। ਨਾਲ ਹੀ ਰੰਗਦਾਰ ਮਠਿਆਈਆਂ ਦੇ 3 ਸੈਂਪਲ ਲਏ ਗਏ। ਇਨ੍ਹਾਂ ਸੈਂਪਲਾਂ ਨੂੰ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਖਰੜ ਵਿੱਚ ਭੇਜਿਆ ਗਿਆ।