ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਸੈਨੇਟ ਲਈ ਰਜਿਸਟਰਡ ਗਰੈਜੂਏਟ ਕਾਂਸਟੀਚੁਐਂਸੀ ਦੀਆਂ 15 ਸੀਟਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਿਮਨੇਜ਼ੀਅਮ ਹਾਲ ਵਿੱਚ ਦੁਪਹਿਰ 2 ਵਜੇ ਸ਼ੁਰੂ ਹੋ ਗਈ। ਜਾਣਕਾਰੀ ਮੁਤਾਬਕ ਕੁੱਲ 41 ਉਮੀਦਵਾਰ ਚੋਣ ਮੈਦਾਨ ਵਿੱਚ ਸਨ ਅਤੇ ਕੁੱਲ 272 ਬੂਥਾਂ ਵਿੱਚ ਦੋ ਪੜਾਵਾਂ ਵਿੱਚ ਵੋਟਿੰਗ ਕਰਵਾਈ ਗਈ ਸੀ। ਪੰਜਾਬ ਯੂਨੀਵਰਸਿਟੀ ਅਥਾਰਿਟੀ ਵੱਲੋਂ ਵੋਟਾਂ ਦੀ ਗਿਣਤੀ ਲਈ 4 ਅਧਿਕਾਰੀਆਂ ਦੀ ਕੋਰ ਟੀਮ ਹੇਠ 200 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਪਹਿਲੇ ਗੇੜ ਤੋਂ ਬਾਅਦ ਵੋਟਾਂ ਦੀ ਗਿਣਤੀ ਕੰਮ-ਕਾਜ ਵਾਲੇ ਦਿਨਾਂ ਵਿੱਚ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। -ਪੱਤਰ ਪ੍ਰੇਰਕ