ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 24 ਸਤੰਬਰ
ਪੰਜਾਬ ਪੁਲੀਸ ਦੇ ਸੀਨੀਅਰ ਇੰਸਪੈਕਟਰ ਨਵੀਨਪਾਲ ਸਿੰਘ ਲਹਿਲ ਨੂੰ ਮਟੌਰ ਥਾਣੇ ਦੇ ਨਵਾਂ ਐੱਸਐੱਚਓ ਲਗਾਇਆ ਗਿਆ ਹੈ। ਇਸ ਤੋਂ ਪਹਿਲਾਂ ਉਹ ਜਲੰਧਰ ਵਿੱਚ ਤਾਇਨਾਤ ਸਨ। ਅੱਜ ਨਵੇਂ ਥਾਣਾ ਮੁਖੀ ਨਵੀਨਪਾਲ ਲਹਿਲ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਲੋਕਾਂ ਦੀ ਸੇਵਾ ਲਈ ਹੈ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਸ਼ਹਿਰ ਵਾਸੀਆਂ ਨੂੰ ਬਿਹਤਰ ਪੁਲੀਸ ਸੇਵਾਵਾਂ ਪ੍ਰਦਾਨ ਕੀਤੀਆਂ ਜਾਣ।