ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਅਪਰੈਲ
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਡੀਸੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਐਤਵਾਰ ਨੂੰ ਕਰੋਨਾ ਮਹਾਮਾਰੀ ਦੇ 329 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤਰ੍ਹਾਂ ਸਮੁੱਚੇ ਜ਼ਿਲ੍ਹੇ ਵਿੱਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਧ ਕੇ 28 ਹਜ਼ਾਰ 210 ’ਤੇ ਪਹੁੰਚ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਚਾਰ ਹੋਰ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਹੁਣ ਤੱਕ 446 ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਮੁਹਾਲੀ ਸ਼ਹਿਰੀ ਖੇਤਰ ਵਿੱਚ 220 ਵਿਅਕਤੀਆਂ ਰਿਪੋਰਟ ਕਰੋਨਾ ਪਾਜ਼ੇਟਿਵ ਆਈ ਹੈ ਜਦੋਂਕਿ ਬੂਥਗੜ੍ਹ ਵਿੱਚ 1, ਘੜੂੰਆਂ ਤੇ ਲਾਲੜੂ ਵਿੱਚ 3-3, ਡੇਰਾਬੱਸੀ ਵਿੱਚ 4, ਬਨੂੜ ਵਿੱਚ 7, ਖਰੜ ਵਿੱਚ 24 ਅਤੇ ਢਕੋਲੀ ਵਿੱਚ 67 ਵਿਅਕਤੀ ਕਰੋਨਾ ਤੋਂ ਪੀੜਤ ਮਿਲੇ ਹਨ।
ਚੰਡੀਗੜ੍ਹ (ਪੱਤਰ ਪ੍ਰੇਰਕ): ਅੱਜ ਸ਼ਹਿਰ ਵਿੱਚ 341 ਵਿਅਕਤੀਆਂ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ ਜਦਕਿ ਸੈਕਟਰ 19 ਵਾਸੀ 52 ਸਾਲਾ ਕਰੋਨਾ ਪਾਜ਼ੇਟਿਵ ਮਰੀਜ਼ ਔਰਤ ਦੀ ਮੁਹਾਲੀ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਮੌਤ ਹੋ ਗਈ। ਇਸ ਤੋਂ ਇਲਾਵਾ 245 ਮਰੀਜ਼ਾਂ ਨੂੰ ਘਰੇਲੂ ਆਈਸੋੋਲੇਸ਼ਨ ਦੇ 10 ਦਿਨ ਪੂਰੇ ਕਰਨ ਉਪਰੰਤ ਡਿਸਚਾਰਜ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਸ਼ਹਿਰ ਵਿੱਚ ਅੱਜ ਕਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ 3150 ਹੋ ਗਿਆ ਹੈ। ਅੱਜ ਆਏ ਨਵੇਂ ਕਰੋਨਾ ਮਰੀਜ਼ ਸੈਕਟਰ 2, 3, 4, 5, 7, 8, 9, 11, 12, 14, 15, 16, 17, 18, 19, 20, 21, 22, 23, 24, 26, 27, 28, 29, 30, 32, 33, 34, 35, 36, 37, 38, 39, 40, 41, 42, 43, 44, 45, 46, 47, 48, 49, 50, 52, 56, 61, 63, 38-ਵੈਸਟ, ਬਹਿਲਾਣਾ, ਬੁੜੈਲ, ਡੱਡੂਮਾਜਰਾ, ਦੜੂਆ, ਧਨਾਸ, ਹੱਲੋਮਾਜਰਾ, ਉਦਯੋਗਿਕ ਖੇਤਰ, ਖੁੱਡਾ ਅਲੀਸ਼ੇਰ, ਖੁੱਡਾ ਲਾਹੌਰਾ, ਕਿਸ਼ਨਗੜ੍ਹ, ਮਲੋਆ, ਮਨੀਮਾਜਰਾ, ਮੌਲੀ ਜੱਗਰਾਂ, ਪਲਸੌਰਾ ਤੇ ਰਾਮਦਰਬਾਰ ਦੇ ਵਸਨੀਕ ਹਨ।
ਪੰਚਕੂਲਾ ’ਚ 313 ਨਵੇਂ ਕੇਸ
ਪੰਚਕੂਲਾ (ਪੀ.ਪੀ. ਵਰਮਾ): ਪੰਚਕੂਲਾ ਵਿੱਚ ਪਿਛਲੇ 24 ਘੰਟਿਆਂ ਦੌਰਾਨ 2313 ਨਵੇਂ ਕਰੋਨਾ ਪਾਜ਼ੇਟਿਵ ਕੇਸ ਆਏ ਹਨ। ਇਨ੍ਹਾਂ ਵਿੱਚੋਂ ਪੰਚਕੂਲਾ ਜ਼ਿਲ੍ਹੇ ਦੇ 200 ਮਰੀਜ਼ ਹਨ ਜਦਕਿ ਬਾਕੀ ਮਾਮਲੇ ਦੂਸਰੇ ਜ਼ਿਲ੍ਹਿਆਂ ਜਾਂ ਰਾਜਾਂ ਦੇ ਹਨ। ਇਨ੍ਹਾਂ ਵਿੱਚ 86 ਮਹਿਲਾਵਾਂ ਅਤੇ 114 ਪੁਰਸ਼ ਹਨ। ਇਸ ਤੋਂ ਇਲਾਵਾ ਕਰੋਨਾ ਕਾਰਨ ਜ਼ਿਲ੍ਹੇ ਵਿੱਚ ਇੱਕ ਮਹਿਲਾ ਦੀ ਮੌਤ ਵੀ ਹੋਈ ਹੈ। ਇਸ ਗੱਲ ਦੀ ਪੁਸ਼ਟੀ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਕੀਤੀ। ਇਸ ਸਮੇਂ ਪੰਚਕੂਲਾ ਜ਼ਿਲ੍ਹੇ ਵਿੱਚ 1091 ਕਰੋਨਾ ਕੇਸ ਐਕਟਿਵ ਹਨ।