ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 1 ਜੁਲਾਈ
ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਹਾਲ ਹੀ ਵਿੱਚ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੇ 4500 ਤੋਂ ਵੱਧ ਵਿਦਿਆਰਥੀਆਂ ਦਾ ਆਪਣੀ ਮਾਂ ਬੋਲੀ ਪੰਜਾਬੀ ਦੇ ਵਿਸ਼ੇ ’ਚੋਂ ਫੇਲ੍ਹ ਹੋਣਾ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਮਾਤ ਭਾਸ਼ਾ ਪ੍ਰਤੀ ਵਿਦਿਆਰਥੀਆਂ ਦੀ ਅਜਿਹੀ ਉਦਾਸੀਨਤਾ ਮਾਪਿਆਂ ਤੇ ਅਧਿਆਪਕਾਂ ਦੀ ਨਾ-ਮੁਆਫ਼ਯੋਗ ਅਤੇ ਅਵੇਸਲੇਪਣ ਦੀ ਤਸਦੀਕ ਹੈ। ਉਨ੍ਹਾਂ ਕਿਹਾ ਕਿ ਅੱਜ ‘ਊੜੇ ਅਤੇ ਜੂੜੇ’ ਦੇ ਵਜੂਦ ਨੂੰ ਹੀ ਸਭ ਤੋਂ ਵੱਡਾ ਖ਼ਤਰਾ ਹੈ।