ਖੇਤਰੀ ਪ੍ਰਤੀਨਿਧ
ਡੇਰਾਬੱਸੀ, 14 ਦਸੰਬਰ
ਇਨਫੋਟੈੱਕ ਕਾਰਪੋਰੇਸ਼ਨ ਪੰਜਾਬ ਦੇ ਸਾਬਕਾ ਚੇਅਰਮੈਨ ਸੁਰਿੰਦਰ ਮੋਹਨ ਸੰਧੂ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਤਰਫੋਂ ਡੇਰਾਬੱਸੀ ਸੀਟ ਤੋਂ ਵਿਧਾਨ ਸਭਾ ਚੋਣਾਂ ਲੜਨ ਦਾ ਅੱਜ ਐਲਾਨ ਕੀਤਾ ਹੈ। ਸ੍ਰੀ ਮੋਹਨ ਸੰਧੂ ਨੇ ਦੱਸਿਆ ਕਿ ਕੈਪਟਨ ਉਨ੍ਹਾਂ ਨੂੰ ਕਿਸੇ ਵੇਲੇ ਵੀ ਉਮੀਦਵਾਰ ਐਲਾਨ ਸਕਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਕੈਪਟਨ ਨੇ ਮੁੱਖ ਮੰਤਰੀ ਦਾ ਅਹੁਦਾ ਛੱਡਿਆ ਸੀ ਤਾਂ ਉਨ੍ਹਾਂ ਨੇ ਵੀ ਆਪਣੀ ਚੇਅਰਮੈਨੀ ਤੋਂ ਅਸਤੀਫ਼ਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਡੇਰਾਬੱਸੀ ਹਲਕੇ ਦੇ ਦਾਅਵੇਦਾਰ ਦੀਪਇੰਦਰ ਢਿੱਲੋਂ ਲਈ ਪਾਰਟੀ ਦੇ ਦਰਵਾਜ਼ੇ ਬੰਦ ਹਨ।