ਦਰਸ਼ਨ ਸਿੰਘ ਸੋਢੀ
ਮੁਹਾਲੀ, 17 ਸਤੰਬਰ
ਇੱਥੋਂ ਦੇ ਫੇਜ਼-9 ਵਿੱ ਸਥਿਤ ਪੀਸੀਏ ਸਟੇਡੀਅਮ ਵਿੱਚ 20 ਸਤੰਬਰ ਨੂੰ ਭਾਰਤ ਅਤੇ ਆਸਟਰੇਲੀਆ ਵਿਚਾਲੇ ਖੇਡੇ ਜਾਣ ਵਾਲੇ ਟੀ-20 ਕ੍ਰਿਕਟ ਮੈਚ ਨੂੰ ਮੁੱਖ ਰੱਖਦੇ ਹੋਏ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਅਮਿਤ ਤਲਵਾੜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਪੀਸੀਏ ਸਟੇਡੀਅਮ ਅਤੇ ਇਸ ਦੇ ਆਲੇ-ਦੁਆਲੇ ਦੇ ਏਰੀਏ ਵਿੱਚ ਡਰੋਨ ਉਡਾਉਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਵੱਲੋਂ ਇਸ ਖੇਤਰ ਨੂੰ ‘ਨੋ ਫਲਾਇੰਗ ਜ਼ੋਨ’ ਐਲਾਨਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਡਰੋਨ ਅਤੇ ਅਨਮੈਨਡ ਏਰੀਅਲ ਵਾਹਨ ਉਡਾਉਣ ’ਤੇ ਪੂਰਨ ਪਾਬੰਦੀ ਹੋਵੇਗੀ। ਇਹ ਹੁਕਮ 18 ਤੋਂ 20 ਸਤੰਬਰ ਤੱਕ ਲਾਗੂ ਰਹਿਣਗੇ।