ਐਸ.ਏ.ਐਸ. ਨਗਰ (ਮੁਹਾਲੀ): ਮੁੱਖ ਮੰਤਰੀ ਭਗਵੰਤ ਮਾਨ ਦੇ ਨਿੱਜੀ ਦਖ਼ਲ ਤੋਂ ਬਾਅਦ ਪੰਜਾਬ ਪੁਲੀਸ ਨੇ ‘ਜੁਗਾੜੂ ਰੇਹੜੀਆਂ’ ’ਤੇ ਲਾਈ ਪਾਬੰਦੀ ਦੇ ਹੁਕਮ ਵਾਪਸ ਲੈ ਕੇ ਬਾਕੀ ਕਮਰਸ਼ੀਅਲ ਵਾਹਨ ਚਾਲਕਾਂ ਦੀ ਨਾਰਾਜ਼ਗੀ ਮੁੱਲ ਲੈ ਗਈ ਹੈ। ਗੋਲਡਨ ਲੋਡਿੰਗ ਫੋਰ ਵੀਲ੍ਹਰ ਟੈਂਪੂ ਯੂਨੀਅਨ ਦੇ ਪ੍ਰਧਾਨ ਸ਼ੇਰ ਸਿੰਘ ਅਤੇ ਗੁਰਮੇਲ ਸਿੰਘ ਚੱਪੜਚਿੜੀ ਦੀ ਅਗਵਾਈ ਹੇਠ ਛੋਟੇ ਵਾਹਨ ਚਾਲਕਾਂ ਨੇ ਮੁਹਾਲੀ ਵਿਖੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਅਤੇ ਖੇਤਰੀ ਟਰਾਂਸਪੋਰਟ ਅਥਾਰਟੀ (ਆਰਟੀਏ) ਦੇ ਸਕੱਤਰ ਸੁਖਵਿੰਦਰ ਕੁਮਾਰ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ। ਉਨ੍ਹਾਂ ਮੰਗ ਕੀਤੀ ਕਿ ‘ਜੁਗਾੜੂ ਰੇਹੜੀਆਂ’ ’ਤੇ ਪੂਰਨ ਪਾਬੰਦੀ ਲਾਈ ਜਾਵੇ ਅਤੇ ਸਰਕਾਰੀ ਨੇਮਾਂ ਅਤੇ ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। -ਪੱਤਰ ਪ੍ਰੇਰਕ