ਪੱਤਰ ਪ੍ਰੇਰਕ
ਦੀਨਾਨਗਰ, 19 ਜੂਨ
ਇਸ ਹਲਕੇ ਦੇ ਪਿੰਡ ਭਟੋਇਆ (ਨਹਿਰ ਵਾਲਾ) ਦੇ 20 ਟਕਸਾਲੀ ਪਰਿਵਾਰ ਜੋ ਪਿਛਲੇ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਚੱਲਦੇ ਆ ਰਹੇ ਸਨ, ਨੇ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਕਾਂਗਰਸ ਪਾਰਟੀ ’ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਨ੍ਹਾਂ ਪਰਿਵਾਰਾਂ ਨੇ ਪਿੰਡ ਦੇ ਪੰਚਾਇਤ ਮੈਂਬਰ ਨਵਦੀਪ ਸਿੰਘ ਅਤੇ ਪੰਚ ਦਵਿੰਦਰ ਸਿੰਘ ਸਮੇਤ ਕੈਬਨਿਟ ਮੰਤਰੀ ਅਰੁਣਾ ਚੌਧਰੀ ਦੀ ਰਹਿਨੁਮਾਈ ਕਬੂਲੀ। ਇਸ ਮੌਕੇ ਅਰੁਣਾ ਚੌਧਰੀ ਨੇ ਕਿਹਾ ਕਿ ਕਾਂਗਰਸ ਪਾਰਟੀ ’ਚ ਇਨ੍ਹਾਂ ਦਾ ਪੂਰਾ ਮਾਣ ਸਨਮਾਨ ਹੋਵੇਗਾ। ਇਸ ਦੌਰਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਏ ਦੋ ਪੰਚਾਇਤ ਮੈਂਬਰਾਂ ਨਵਦੀਪ ਸਿੰਘ ਅਤੇ ਦਵਿੰਦਰ ਸਿੰਘ ਦਾ ਵੀ ਕਾਂਗਰਸ ’ਚ ਸਵਾਗਤ ਕੀਤਾ। ਇਸ ਮੌਕੇ ਸ਼ਾਮਲ ਹੋਣ ਵਾਲਿਆਂ ’ਚ ਕਸ਼ਮੀਰ ਸਿੰਘ, ਜਸਪਾਲ ਸਿੰਘ, ਵਿਜੇ ਕੁਮਾਰ, ਰੋਹਨ ਸੈਣੀ, ਅਮੀਰ ਸਿੰਘ, ਅਮਰੀਕ ਸਿੰਘ, ਲਖਬੀਰ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਰਾਹੁਲ ਕੁਮਾਰ ਪਰਿਵਾਰ ਮੁਖੀ ਦੇ ਨਾਂ ਪ੍ਰਮੁੱਖ ਹਨ।