ਜਗਮੋਹਨ ਸਿੰਘ
ਘਨੌਲੀ, 11 ਜੂਨ
ਅੰਬੂਜਾ ਸੀਮਿੰਟ ਫੈਕਟਰੀ ਵੱਲੋਂ ਨੇੜਲੇ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਅੰਬੂਜਾ ਸੀਮਿੰਟ ਯੁਨਿਟ ਦਬੁਰਜੀ ਦੇ ਮੁਖੀ ਸਸ਼ੀ ਭੂਸ਼ਣ ਮੁਖੀਜਾ ਅਤੇ ਅੰਬੂਜਾ ਸੀਮਿੰਟ ਫਾਊਂਡੇਸ਼ਨ ਦੇ ਮੁਖੀ ਵਿਸ਼ਨੂੰ ਤ੍ਰਿਵੇਦੀ ਨੇ ਦੱਸਿਆ ਕਿ ਕੰਪਨੀ ਦੀ ਸੀਐੱਸਆਰ ਸਕੀਮ ਤਹਿਤ ਦੋ ਦਰਜਨ ਪਿੰਡਾਂ ਦੀਆਂ ਔਰਤਾਂ ਨੂੰ ਕਿੱਤਾ ਮੁਖੀ ਟਰੇਨਿੰਗ ਦੇ ਕੇ ਆਤਮ ਨਿਰਭਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮਹਿਲਾ ਸ਼ਸ਼ਕਤੀਕਰਨ ਤਹਿਤ ਪਿੰਡਾਂ ’ਚ ਔਰਤਾਂ ਦੇ ਲਗਪੱਗ 95 ਸਵੈ ਸਹਾਇਤਾ ਸਮੂਹ ਬਣਾ ਕੇ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ ਸਹਾਇਤਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫਾਰਮਰ ਪ੍ਰੋਡਿਊਸਰ ਕੰਪਨੀ ਬਣਾਈ ਹੈ, ਜਿਸ ਨਾਲ 450 ਕਿਸਾਨ ਜੁੜੇ ਹੋਏ ਹਨ। ਉਨ੍ਹਾਂ ਦੱਸਿਆ ਕਿ ਫਾਊਡੇਸ਼ਨ ਫਾਊਂਡੇਸ਼ਨ ਵੱਲੋਂ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਸੇਬਾਂ ਦੇ ਬਾਗ ਲਗਾਉਣ ਦੇ ਚਾਹਵਾਨ ਕਿਸਾਨਾਂ ਦੇ ਖੇਤਾਂ ਵਿੱਚ ਕੋਲਡ ਸਟੋਰ ਸਥਾਪਿਤ ਕਰਵਾਏ ਜਾਣਗੇ।