ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 29 ਜੁਲਾਈ
ਕੇਂਦਰੀ ਬਿਜਲੀ ਅਥਾਰਿਟੀ ਦਿੱਲੀ ਦੇ ਤਕਨੀਕੀ ਮਾਹਿਰਾਂ ਦੀ ਦੋ ਮੈਂਬਰੀ ਟੀਮ ਨੇ ਚੰਡੀਗੜ੍ਹ ਦੇ ਸੈਕਟਰ 8 ਵਿੱਚ ਨੌਜਵਾਨ ਨੂੰ ਕਰੰਟ ਲੱਗਣ ਵਾਲੀ ਥਾਂ ਦਾ ਦੌਰਾ ਕੀਤਾ। ਟੀਮ ਨੇ ਯੂਟੀ ਪ੍ਰਸ਼ਾਸਨ ਨੂੰ ਦੋ ਦਿਨਾਂ ਵਿੱਚ ਉਕਤ ਘਟਨਾ ਸਬੰਧੀ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਹਨ। ਚੰਡੀਗੜ੍ਹ ਦੇ ਸੈਕਟਰ 8 ਵਿੱਚ ਬਿਜਲੀ ਦੇ ਖੰਭੇ ਤੋਂ ਕਰੰਟ ਲੱਗਣ ਕਾਰਨ ਸੈਕਟਰ-7 ਦੇ ਵਸਨੀਕ ਮਯੰਕ ਦੀ ਮੌਤ ਹੋ ਗਈ ਸੀ ਜੋ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਡਿਪਟੀ ਡਾਇਰੈਕਟਰ ਦਾ ਪੁੱਤਰ ਸੀ। ਇਸ ਮਾਮਲੇ ਸਬੰਧੀ ਯੂਟੀ ਦੇ ਪ੍ਰਸ਼ਾਸਕ ਨੇ ਵੀ ਮੈਜਿਸਟਰੇਟੀ ਜਾਂਚ ਦੇ ਹੁਕਮ ਦਿੱਤੇ ਸਨ। ਉਨ੍ਹਾਂ ਅਧਿਕਾਰੀਆਂ ਨੂੰ ਇਸ ਮਾਮਲੇ ਦੀ ਜਾਂਚ ਕਰਨ ਤੇ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ ਦੇਣ ਦੇ ਨਿਰਦੇਸ਼ ਦਿੱਤੇ ਸਨ।