ਖਰੜ: ਇਥੋਂ ਦੇ ਇੱਕ ਵਪਾਰੀ ਅਰੁਣ ਕੁਮਾਰ ਨੇ ਪੁਰਾਣੀ ਮੋਰਿੰਡਾ ਰੋਡ ਉਤੇ ਖਰੜ ਬੱਸ ਸਟੈਂਡ ਦੇ ਨਜ਼ਦੀਕ ਬਣੀਆਂ ਪਖਾਨਿਆਂ ਦੀ ਮਾੜੀ ਹਾਲਤ ਸਬੰਧੀ ਮੁੱਖ ਮੰਤਰੀ ਦੇ ਦਫ਼ਤਰ ਨੂੰ ਸ਼ਿਕਾਇਤ ਭੇਜੀ ਹੈ। ਉਨ੍ਹਾਂ ਲਿਖਿਆ ਕਿ ਸੌਚਾਲਿਆਂ ਦੀ ਹਾਲਤ ਏਨੀ ਮਾੜੀ ਹੈ ਕਿ ਇਨ੍ਹਾਂ ਨੂੰ ਦਰਵਾਜ਼ਾ ਤੱਕ ਨਹੀਂ ਲੱਗਿਆ ਹੋਇਆ ਅਤੇ ਪਖਾਨਿਆਂ ਦੀਆਂ ਸੀਟਾਂ ਟੁੱਟੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਇਥੇ ਗੰਦਗੀ ਦੇ ਢੇਰ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਦੇ ਵਾਰ ਵਾਰ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋਈ। ਇਸੇ ਦੌਰਾਨ ਮੁੱਖ ਮੰਤਰੀ ਦੇ ਦਫ਼ਤਰ ਵਲੋਂ ਇਸ ਸਬੰਧੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਕੱਤਰ ਨੂੰ ਜ਼ਰੂਰੀ ਕਾਰਵਾਈ ਲਈ ਕਿਹਾ ਗਿਆ ਹੈ। -ਪੱਤਰ ਪ੍ਰੇਰਕ