ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 23 ਜੁਲਾਈ
ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ ਨੇ ਇੱਥੋਂ ਦੇ ਵਾਰਡ ਨੰਬਰ-16 ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਕੌਂਸਲਰ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਜਿਨ੍ਹਾਂ ਵਿੱਚ ਬਰਸਾਤੀ ਪਾਣੀ ਨਾਲ ਸਬੰਧਤ ਸਮੱਸਿਆਵਾਂ ਅਤੇ ਪੈਂਡਿੰਗ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ। ਕਮਿਸ਼ਨਰ ਨਵਜੋਤ ਕੌਰ ਨੇ ਵਾਰਡ ਵਾਸੀਆਂ ਨੂੰ ਜਲਦੀ ਸਮੱਸਿਆਵਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਕੰਮ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਨਰਪਿੰਦਰ ਸਿੰਘ ਰੰਗੀ ਅਤੇ ਵਾਰਡ ਵਾਸੀਆਂ ਨੇ ਕਮਿਸ਼ਨਰ ਨਵਜੋਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਸੁਪਰਡੈਂਟ ਇੰਜੀਨੀਅਰ (ਐਸਈ) ਨਰੇਸ਼ ਬੱਤਾ, ਰਾਕੇਸ਼ ਰਾਣਾ, ਅਜੈਬ ਸਿੰਘ, ਤਰਲੋਚਨ ਸਿੰਘ, ਕਮਲਜੀਤ ਸਿੰਘ, ਲਖਵੀਰ ਕੌਰ ਲੱਖੀ, ਹਰੀ ਰਾਮ, ਦਲਵਿੰਦਰ ਸਿੰਘ, ਸੁਰਿੰਦਰ ਸਿੰਘ, ਨਿਰਮਲ ਸਿੰਘ ਮੌਜੂਦ ਸਨ।