ਖੇਤਰੀ ਪ੍ਰਤੀਨਿਧ
ਐੱਸਏਐੱਸ ਨਗਰ (ਮੁਹਾਲੀ), 21 ਅਕਤੂਬਰ
ਪੰਜਾਬ ਸਰਕਾਰ ਯੁਵਕ ਸੇਵਾਵਾਂ, ਵਿਭਾਗ, ਪੰਜਾਬ ਵੱਲੋਂ ਐਫੀਲੀਏਟਿਡ ਯੁਵਕ ਕਲੱਬਾਂ ਨੂੰ ਪਿਛਲੇ 2 ਸਾਲਾਂ ਤੋਂ ਪਿੰਡਾਂ/ਵਾਰਡਾਂ ਵਿੱਚ ਪਿੰਡ ਦੀ ਭਲਾਈ, ਯੁਵਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਦੇ ਆਧਾਰ ’ਤੇ ਵਿੱਤੀ ਸਹਾਇਤਾਂ ਦੇਣ ਲਈ ਜ਼ਿਲ੍ਹੇ ਭਰ ਵਿੱਚੋਂ ਅਰਜ਼ੀਆਂ ਦੀ ਮੰਗ 5 ਨਵੰਬਰ 2024 ਤੱਕ ਕੀਤੀ ਗਈ ਹੈ। ਵਿਭਾਗ ਦੇ ਸਹਾਇਕ ਡਾਇਰੈਕਟਰ ਕੈਪਟਨ ਮਨਤੇਜ ਸਿੰਘ ਚੀਮਾ ਨੇ ਦੱਸਿਆ ਕਿ ਕਲੱਬ ਅਰਜ਼ੀਆਂ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ।