ਚੰਡੀਗੜ੍ਹ, 2 ਨਵੰਬਰ
ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਫੋਟੋ ਤੇ ਸਿਨੇਮਾ ਅਫ਼ਸਰ ਜੋਗਿੰਦਰ ਪਾਲ (52) ਦੀ ਮੌਤ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਅਚਾਨਕ ਬੇਚੈਨੀ ਮਹਿਸੂਸ ਹੋਣ ਉਤੇ ਉਨ੍ਹਾਂ ਨੂੰ ਕੱਲ੍ਹ ਐੱਸਏਐੱਸ ਨਗਰ (ਮੁਹਾਲੀ) ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿਥੇ ਰਾਤ ਨੂੰ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਪਰਿਵਾਰ ਵਿੱਚ ਮਾਤਾ-ਪਿਤਾ, ਪਤਨੀ, ਪੁੱਤਰ ਤੇ ਧੀ ਹਨ। ਸ੍ਰੀ ਜੋਗਿੰਦਰ ਪਾਲ 8 ਜੁਲਾਈ 1993 ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਵਿੱਚ ਬਤੌਰ ਜੂਨੀਅਰ ਫੋਟੋਗ੍ਰਾਫਰ ਭਰਤੀ ਹੋਏ ਸਨ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸੋਨਾਲੀ ਗਿਰੀ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।