ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 23 ਸਤੰਬਰ
ਚੰਡੀਗੜ੍ਹ-ਅੰਬਾਲਾ ਰੋਡ ’ਤੇ ਸਥਿਤ ਬਾਦਲ ਕਲੋਨੀ ਦੇ ਜੀਐੱਸ ਮੈਮੋਰੀਅਲ ਪਬਲਿਕ ਸਕੂਲ ’ਚ 12ਵੀਂ ਜਮਾਤ ਦਾ ਵਿਦਿਆਰਥੀ ਪਰਮਜੀਤ ਸਿੰਘ ਦੀ ਅੱਜ ਦੁਪਹਿਰ 12 ਵਜੇ ਦੇ ਕਰੀਬ ਅਚਾਨਕ ਬੇਹੋਸ਼ ਹੋ ਜਾਣ ਤੋਂ ਬਾਅਦ ਭੇਤਭਰੀ ਹਾਲਤ ’ਚ ਮੌਤ ਹੋ ਗਈ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਵਿਦਿਆਰਥੀ ਦੇ ਹੋਸ਼ ਗੁਆਉਣ ਤੋਂ ਬਾਅਦ ਸਥਾਨਕ ਹਸਪਤਾਲ ਲਿਜਾਇਆ ਗਿਆ ਜਿੱਥੋਂ ਬਾਅਦ ਵਿੱਚ ਉਸ ਨੂੰ ਜੀਐੱਮਸੀਐੱਚ 32 ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਗੁਰਪਾਲ ਸਿੰਘ ਵਾਸੀ ਪਿੰਡ ਰਾਮਗੜ੍ਹ ਭੁੱਡਾ ਡਰਾਈਵਰ ਹਨ ਜਦਕਿ ਉਸ ਤੋਂ ਵੱਡੀ ਇਕ ਭੈਣ ਅਤੇ ਭਰਾ ਵੀ ਹੈ। ਸਕੂਲ ਪ੍ਰਬੰਧਕਾਂ ਅਨੁਸਾਰ ਪਰਮਜੀਤ ਸਿੰਘ ਕਾਫੀ ਹੋਣਹਾਰ ਵਿਦਿਆਰਥੀ ਸੀ।