ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 10 ਨਵੰਬਰ
ਇੱਥੋਂ ਦੇ ਇੱਕ ਵਸਨੀਕ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ 41 ਸਾਲਾ ਦੀਪਕ ਕੁਮਾਰ ਵਾਸੀ ਜ਼ੀਰਕਪੁਰ ਦੇ ਰੂਪ ਵਿੱਚ ਹੋਈ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਜਸਕੰਵਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਇੱਕ ਜਣੇ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਪੁਲੀਸ ਨੇ ਦੱਸਿਆ ਕਿ ਦੀਪਕ ਦੇ ਦੋ ਵਿਆਹ ਹੋ ਚੁੱਕੇ ਸਨ ਅਤੇ ਦੋਵਾਂ ਤੋਂ ਤਲਾਕ ਹੋ ਚੁੱਕਾ ਸੀ। ਦੋ ਵਿਆਹ ਅਸਫਲ ਰਹਿਣ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਇਸ ਕਾਰਨ ਉਸ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਮ੍ਰਿਤਕ ਦੇ ਭਰਾ ਅਤੇ ਪਿਓ ਦੇ ਬਿਆਨਾਂ ਦੇ ਆਧਾਰ ’ਤੇ ਲਾਸ਼ ਦਾ ਪੋਸਟਮਾਰਟਮ ਕਰਵਾ ਵਾਰਸਾਂ ਦੇ ਹਵਾਲੇ ਕਰ ਦਿੱਤਾ ਹੈ।