ਡੇਰਾਬੱਸੀ: ਇੱਥੋਂ ਦੇ ਨੇੜਲੇ ਪਿੰਡ ਤ੍ਰਿਵੇਦੀ ਕੈਂਪ ਵਿੱਚ ਇੱਕ ਔਰਤ ਵੱਲੋਂ ਫਾਹਾ ਲੈ ਕੇ ਖ਼ੁਦਕਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ। ਚੌਕੀ ਇੰਚਾਰਜ ਮੁਬਾਰਕਪੁਰ ਨਾਹਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਤ੍ਰਿਵੇਦੀ ਕੈਂਪ ਵਿੱਚ ਇੱਕ ਔਰਤ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਸੂਚਨਾ ਮਿਲਣ ਤੋਂ ਬਾਅਦ ਉਹ ਘਟਨਾ ਸਥਾਨ ’ਤੇ ਪਹੁੰਚੇ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ। ਮ੍ਰਿਤਕ ਦੀ ਪਛਾਣ ਸੰਗੀਤਾ ਪਤਨੀ ਪਿੰਟੂ ਦੇ ਰੂਪ ਵਿੱਚ ਹੋਈ ਹੈ। ਪੁਲੀਸ ਨੇ ਲਾਸ਼ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ। -ਨਿੱਜੀ ਪੱਤਰ ਪ੍ਰੇਰਕ