ਆਤਿਸ਼ ਗੁਪਤਾ
ਚੰਡੀਗੜ੍ਹ, 26 ਅਗਸਤ
ਚੰਡੀਗੜ੍ਹ ਦੇ ਪਿੰਡ ਹੱਲੋਮਾਜਰਾ ਵਿੱਚ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮਿ੍ਤਕ ਦੀ ਪਛਾਣ 24 ਸਾਲਾਂ ਮੋਹਿਤ ਕੁਮਾਰ ਵਾਲੀ ਹੱਲੋਮਾਜਰਾ ਵਜੋਂ ਹੋਈ ਹੈ। ਥਾਣਾ ਸੈਕਟਰ-31 ਦੀ ਪੁਲੀਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸੈਕਟਰ-32 ਦੇ ਸਰਕਾਰੀ ਹਸਪਤਾਲ ਵਿੱਚ ਰੱਖ ਦਿੱਤਾ ਹੈ। ਮੋਹਿਤ ਨੇ ਹਫ਼ਤਾ ਪਹਿਲਾਂ ਪ੍ਰੇਮ ਵਿਆਹ ਕਰਵਾਇਆ ਸੀ ਤੇ ਅੱਜ ਘਰ ਵਿੱਚ ਕਥਿਤ ਝਗੜੇ ਬਾਅਦ ਉਸ ਨੇ ਕਮਰੇ ਵੀ ਉੱਚੀ ਆਵਾਜ਼ ਵਿੱਚ ਗਾਣੇ ਲਗਾ ਕੇ ਫਾਹਾ ਲੈ ਲਿਆ। ਜਦੋਂ ਘਰਦਿਆਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਉਸ ਦੀ ਲਾਸ਼ ਲਟਕ ਰਹੀ ਸੀ।