ਫ਼ਤਹਿਗੜ੍ਹ ਸਾਹਿਬ: ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਰੰਗਮੰਚ ਕਲਾਵਾਂ ਦੀ ਹਫ਼ਤੇ ਦੀ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ। ਇਸ ਵਿਚ ਕਾਲਜ ਦੇ 50 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ। ਵਰਕਸ਼ਾਪ ਵਿੱਚ ਰੰਗਕਰਮੀ ਅਤੇ ਨਾਟਕਕਾਰ ਅਵਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਰੰਗਮੰਚ ਕਲਾਵਾਂ ਦੀਆਂ ਵੱਖ-ਵੱਖ ਵੰਨਗੀਆਂ ਜਿਵੇਂ ਇਕਾਂਗੀ ਨਾਟਕ, ਮਾਈਮ, ਸਕਿੱਟ, ਮਿਮਕਰੀ, ਨੁੱਕੜ ਨਾਟਕ ਅਤੇ ਭੰਡ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਤੇ ਕਾਲਜ ਦੀਆਂ ਸਭਿਆਚਾਰਕ ਗਤੀਵਿਧੀਆਂ ਦੇ ਡੀਨ ਡਾ. ਹਰਮਿੰਦਰ ਸਿੰਘ ਨੇ ਦੱਸਿਆ ਕਿ ਵਰਕਸ਼ਾਪ 8 ਤੋਂ 13 ਅਗਸਤ ਚੱਲੇਗੀ। ਇਸ ਮੌਕੇ ਡਾ. ਜਗਪਾਲ ਸਿੰਘ, ਪ੍ਰੋ. ਹਰਭਿੰਦਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ