ਪੱਤਰ ਪ੍ਰੇਰਕ
ਖਰੜ, 18 ਅਕਤੂਬਰ
ਰਿਆਤ ਬਾਹਰਾ ਯੂਨੀਵਰਸਿਟੀ ਵਿੱਚ ਅੱਜ ਤਿੰਨ ਰੋਜ਼ਾ ਤਕਨੀਕੀ ਅਤੇ ਸੱਭਿਆਚਾਰਕ ਮੇਲਾ ‘ਟੈਕਨੋ ਵਿਰਸਾ-2022’ ਦੀ ਸ਼ੁਰੂਆਤ ਹੋਈ। ਇਸ ਮੌਕੇ ਵਿਦਿਆਰਥੀਆਂ ਨੇ ਸਕਿੱਟ, ਮਿਮਿਕਰੀ ਅਤੇ ਨਾਟਕ ਰਾਹੀਂ ਦਰਸ਼ਕਾਂ ਨੂੰ ਕੀਲ ਕੇ ਰੱਖਿਆ। ਗਿੱਧਾ ਅਤੇ ਭੰਗੜਾ ਨੇ ਵੀ ਦਰਸ਼ਕਾਂ ਨੂੰ ਨੱਚਣ ਲਈ ਮਜ਼ਬੂਰ ਕੀਤਾ। ਸਮਾਗਮ ਦੌਰਾਨ ਚੰਡੀਗੜ੍ਹ ਸੰਗੀਤ ਨਾਟਕ ਅਕੈਡਮੀ ਦੇ ਵਾਈਸ-ਚੇਅਰਮੈਨ ਬਲਕਾਰ ਸਿੰਘ ਸਿੱਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਯਨੀਵਰਸਿਟੀ ਦੇ ਚਾਂਸਲਰ ਅਤੇ ਰਿਆਤ ਬਾਹਰਾ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਾਹਰਾ ਨੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਵਾਈਸ-ਚਾਂਸਲਰ ਡਾ. ਪਰਵਿੰਦਰ ਸਿੰਘ, ਰਾਜੀਵ ਗੁਪਤਾ, ਡੀਪੀਆਈ (ਕਾਲਜ) ਪੰਜਾਬ, ਮਿਸ ਯੂਨੀਵਰਸ ਹਰਨਾਜ਼ ਦੀ ਮਾਤਾ ਡਾ. ਰਬਿੰਦਰ ਕੌਰ, ਦੀਪਿਕਾ ਕਾਂਸਲ, ਰਜਿਸਟਰਾਰ, ਪੀਜੀਜੀਸੀਜੀ, ਸੈਕਟਰ-42, ਐੱਸਡੀਐੱਮ ਖਰੜ ਰਵਿੰਦਰ ਸਿੰਘ ਮੌਜੂਦ ਸਨ। ਇਸ ਦੌਰਾਨ ਸੱਭਿਆਚਾਰਕ ਸਮਾਗਮਾਂ ਦੇ ਨਾਲ ਕੈਂਪਸ ਵਿੱਚ ਵੱਖ-ਵੱਖ ਥਾਵਾਂ ’ਤੇ ਤਕਨੀਕੀ ਸੈਸ਼ਨ ਵੀ ਚੱਲ ਰਹੇ ਸਨ।