ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਜੁਲਾਈ
ਯੂਟੀ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਹੁੱਕੇ ਦੀ ਵਰਤੋਂ ’ਤੇ ਪਾਬੰਦੀ ਲਗਾਉਣ ਦੇ ਬਾਵਜੂਦ ਕੁਝ ਹੋਟਲਾਂ, ਕਲੱਬਾਂ ਵਿੱਚ ਹੁੱਕਾ ਸਪਲਾਈ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਐੱਸਡੀਐੱਮ ਪੂਰਬੀ ਰੁਚੀ ਬੇਦੀ ਨੇ ਪੁਲੀਸ ਟੀਮ ਨਾਲ ਸੈਕਟਰ-7 ਦੇ ਗ੍ਰਾਫੋ ਕਲੱਬ ਵਿੱਚ ਛਾਪਾ ਮਾਰਿਆ, ਜਿੱਥੇ ਹੁੱਕੇ ਦੀ ਵਰਤੋਂ ਕੀਤੀ ਜਾ ਰਹੀ ਸੀ। ਐੱਸਡੀਐੱਮ ਦੇ ਆਦੇਸ਼ਾਂ ’ਤੇ ਕਲੱਬ ਨੂੰ ਸੀਲ ਕਰ ਕੇ ਥਾਣਾ ਸੈਕਟਰ-26 ਦੀ ਪੁਲੀਸ ਨੇ ਜਤਿਨ ਚੌਧਰੀ ਵਾਸੀ ਸ਼ਿਵਾਲਿਕ ਐਨਕਲੇਵ ਮਨੀਮਾਜਰਾ, ਰਾਜ ਕੁਮਾਰ ਵਾਸੀ ਪੰਚਕੂਲਾ ਅਤੇ ਆਕਾਸ਼ ਨਾਗਪਾਲ ਵਾਸੀ ਕਰਨਾਲ (ਹਰਿਆਣਾ) ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਕਰੋਨਾ ਮਹਾਮਾਰੀ ਕਾਰਨ ਸ਼ਹਿਰ ਵਿੱਚ ਹੁੱਕੇ ਦੀ ਵਰਤੋਂ ’ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਪ੍ਰਸ਼ਾਸਨਿਕ ਪਾਬੰਦੀ ਦੇ ਬਾਵਜੂਦ ਕਈ ਥਾਵਾਂ ’ਤੇ ਹੁੱਕੇ ਦੀ ਵਰਤੋਂ ਕੀਤੀ ਜਾ ਰਹੀ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਦਾ ਕਹਿਣਾ ਹੈ ਕਿ ਜੇ ਸ਼ਹਿਰ ਵਿੱਚ ਕੋਈ ਹੁੱਕੇ ਦੀ ਵਰਤੋਂ ਕਰਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।