ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ‘ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ’ (ਯੂ.ਆਈ.ਈ.ਟੀ.) ਅਤੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਕੈਮੀਕਲ ਇੰਜਨੀਅਰਿੰਗ ਐਂਡ ਟੈਕਨਾਲੋਜੀ (ਯੂ.ਆਈ.ਸੀ.ਈ.ਟੀ.) ਵਿੱਚ ਸਿੰਗਲ ਗਰਲ ਚਾਈਲਡ, ਰੂਰਲ ਏਰੀਆ ਅਤੇ ਬਾਰਡਰ ਏਰੀਆ ਦੇ ਖ਼ਤਮ ਕੋਟੇ ਬਹਾਲ ਕਰ ਦਿੱਤੇ ਗਏ ਹਨ। ਇਹ ਫ਼ੈਸਲਾ ਵਾਈਸ ਚਾਂਸਲਰ ਪ੍ਰੋ. ਰਾਜ ਕੁਮਾਰ ਵੱਲੋਂ ਡੀਨ ਰਿਸਰਚ ਪ੍ਰੋ. ਐਸ.ਕੇ. ਤੋਮਰ ਦੀ ਅਗਵਾਈ ਹੇਠ ਗਠਿਤ ਕਮੇਟੀ ਦੀਆਂ ਸਿਫਾਰਸ਼ਾਂ ਉਪਰੰਤ ਲਿਆ ਗਿਆ ਹੈ। ਦੋਵਾਂ ਇੰਸਟੀਚਿਊਟਸ ਵਿੱਚ ਇਨ੍ਹਾਂ ਦੋਵੇਂ ਸ਼੍ਰੇਣੀਆਂ ਨਾਲ ਸਬੰਧਿਤ ਉਮੀਦਵਾਰਾਂ ਨੂੰ ਕੋਟੇ ਦਾ ਲਾਭ ਲੈਣ ਵਾਸਤੇ ਮੁੜ ਤੋਂ ਅਪਲਾਈ ਕਰਨ ਲਈ ਸੱਤ ਦਿਨ ਦਾ ਸਮਾਂ ਦਿੱਤਾ ਗਿਆ ਹੈ, ਪਰ ਦਾਖਲੇ ਮੈਰਿਟ ਦੇ ਅਧਾਰ ’ਤੇ ਕੀਤੇ ਜਾਣਗੇ। -ਪੱਤਰ ਪ੍ਰੇਰਕ