ਚੰਡੀਗੜ੍ਹ (ਟਨਸ): ਇਥੋਂ ਦੇ ਕਾਰਮਲ ਕਾਨਵੈਂਟ ਸਕੂਲ ਸੈਕਟਰ-9 ਵਿਚ ਦਰੱਖਤ ਡਿੱਗਣ ਦੀ ਘਟਨਾ ਤੋਂ ਬਾਅਦ ਅੱਜ ਜਸਟਿਸ ਜਤਿੰਦਰ ਚੌਹਾਨ ਵੱਲੋਂ ਸ਼ਹਿਰ ਵਿਚ ਵਿਰਾਸਤੀ ਦਰੱਖਤਾਂ ਦੇ ਮਾਮਲੇ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਹਾਦਸੇ ਵਿਚ ਵਿਦਿਆਰਥਣ ਹੀਰਾਕਸ਼ੀ ਦੀ ਮੌਤ ਹੋ ਗਈ ਸੀ ਤੇ ਕਈ ਵਿਦਿਆਰਥਣਾਂ ਜ਼ਖਮੀ ਹੋ ਗਈਆਂ ਸਨ। ਕਮਿਸ਼ਨ ਨੇ ਕਿਹਾ ਕਿ ਇਸ ਹਾਦਸੇ ਵਿਚ ਜ਼ਖ਼ਮੀ ਹੋਈ ਬੱਸ ਅਟੈਂਡੈਂਟ ਪੂਰੀ ਤਰ੍ਹਾਂ ਸਿਹਤਯਾਬ ਨਹੀਂ ਹੋਈ, ਇਸ ਕਰਕੇ ਉਸ ਦੇ ਬਿਆਨ ਹਾਲੇ ਦਰਜ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਤੇ ਹੋਰ ਟੀਮ ਮੈਂਬਰਾਂ ਨੇ ਸਕੂਲ ਦਾ ਦੌਰਾ ਵੀ ਕੀਤਾ ਤੇ ਹਾਦਸੇ ਵਾਲੀ ਥਾਂ ਦਾ ਵੀ ਨਿਰੀਖਣ ਕੀਤਾ।