ਪੱਤਰ ਪ੍ਰੇਰਕ
ਲਾਲੜੂ, 14 ਮਈ
ਲਾਲੜੂ ਪੁਲੀਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਚੋਰੀ ਕੀਤੇ ਚਾਰ ਮੋਟਰਸਾਈਕਲ ਬਰਾਮਦ ਕੀਤੇ ਹਨ। ਥਾਣਾ ਮੁਖੀ ਹਰਜਿੰਦਰ ਸਿੰਘ ਨੇ ਦੱਸਿਆ ਕਿ 6 ਮਈ ਨੂੰ ਨਗਲਾ ਵਾਸੀ ਸਚਿਨ ਦੇ ਬਿਆਨ ’ਤੇ ਮੋਟਰਸਾਈਕਲ ਚੋਰੀ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਸੁਰਿੰਦਰ ਸਿੰਘ ਵਾਸੀ ਸਤਾਰਪੁਰ ’ਤੇ ਮੋਟਰਸਾਇਕਲ ਚੋਰੀ ਕੀਤੇ ਜਾਣ ਦਾ ਦੋਸ਼ ਲਾਇਆ ਗਿਆ ਸੀ। ਪੁਲੀਸ ਨੇ ਜਾਂਚ ਮਗਰੋਂ ਸੁਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਆਪਣੇ ਸਾਥੀ ਕਰਮਵੀਰ ਦੇ ਨਾਲ ਉਸ ਨੇ ਚਾਰ ਮੋਟਰਸਾਈਕਲ ਹੋਰ ਚੋਰੀ ਕੀਤੇ ਸਨ ਜਿਨ੍ਹਾਂ ਨੂੰ ਪੁਲੀਸ ਨੇ ਵੱਖ-ਵੱਖ ਥਾਵਾਂ ਤੋਂ ਬਰਾਮਦ ਕਰ ਲਿਆ ਹੈ। ਦੋਹਾਂ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।