ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਅਗਸਤ
ਚੰਡੀਗੜ੍ਹ ਵਿੱਚ ਓਐੱਲਐਕਸ ਰਾਹੀਂ ਕਿਰਾਏ ’ਤੇ ਮਕਾਨ ਦਿਵਾਉਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਦੋ ਨੌਜਵਾਨਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ।
ਮ ੁਲਜ਼ਮਾਂ ਦੀ ਪਛਾਣ ਕਰਨ ਅਤੇ ਅਰਵਿੰਦ ਵਾਸੀਆਨ ਖਰੜ ਵਜੋਂ ਹੋਈ ਹੈ। ਇਹ ਕਾਰਵਾਈ ਚੰਡੀਗੜ੍ਹ ਸਾਈਬਰ ਸੈੱਲ ਦੀ ਟੀਮ ਨੇ ਪੰਜਾਬ ਦੀ ਵਸਨੀਕ ਇਕ ਔਰਤ ਦੀ ਸ਼ਿਕਾਇਤ ’ਤੇ ਕੀਤੀ ਹੈ। ਸ਼ਿਕਾਇਤਕਰਤਾ ਨੇ ਪੁਲੀਸ ਨੂੰ ਦੱਸਿਆ ਕਿ ਉਕਤ ਵਿਅਕਤੀਆਂ ਨੇ ਓਐੱਲਐਕਸ ’ਤੇ ਕਿਰਾਏ ’ਤੇ ਮਕਾਨ ਦੇਣ ਦਾ ਵਿਗਿਆਪਨ ਪਾਇਆ ਸੀ, ਜਿਸ ਨੂੰ ਦੇਖ ਕੇ ਉਸ ਨੇ ਫੋਨ ’ਤੇ ਕੀਤੀ ਤਾਂ ਉਨ੍ਹਾਂ ਨੇ 10 ਹਜ਼ਾਰ ਰੁਪਏ ਆਨਲਾਈਨ ਟਰਾਂਸਫਰ ਕਰਨ ਲਈ ਕਿਹਾ। ਉਸ ਤੋਂ ਬਾਅਦ ਉਸ ਨੇ ਸਾਢੇ ਤਿੰਨ ਹਜ਼ਾਰ ਰੁਪਏ ਹੋਰ ਟਰਾਂਸਫਰ ਕੀਤੇ।
ਉਪਰੰਤ ਮੁਲਜ਼ਮਾਂ ਨੇ ਉਸ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ। ਸਾਈਬਰ ਸੈੱਲ ਦੀ ਟੀਮ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਦੋਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁੱਛਗਿਛ ਵਿੱਚ ਸਾਹਮਣੇ ਆਇਆ ਕਿ ਉਹ ਹੋਰ ਵੀ ਕਈ ਜਣਿਆਂ ਨੂੰ ਠੱਗ ਚੁੱਕੇ ਹਨ।