ਪੱਤਰ ਪ੍ਰੇਰਕ
ਖਰੜ, 16 ਨਵੰਬਰ
ਇੱਥੇ 29 ਸਤੰਬਰ ਨੂੰ ਚੰਡੀਗੜ੍ਹ ਨਾਂ ਦੇ ਇਕ ਹੋਟਲ ਦੀ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਕੇ ਗੰਭੀਰ ਜ਼ਖ਼ਮੀ ਹੋਣ ਤੋਂ ਬਾਅਦ ਇਕ ਵਿਅਕਤੀ ਦੀ ਮੌਤ ਹੋਣ ਦੇ ਮਾਮਲੇ ਵਿੱਚ ਖਰੜ ਦੇ ਥਾਣਾ ਸਿਟੀ ਦੀ ਪੁਲੀਸ ਨੇ ਹੋਟਲ ਮਾਲਕ ਸਤੀਸ਼ ਕੁਮਾਰ ਅਤੇ ਮੈਨੇਜਰ ਅੰਕਿਤ ਪਟੇਲ ਨੂੰ ਗ੍ਰਿਫਤਾਰ ਕੀਤਾ ਹੈ।
ਏਐੱਸਆਈ ਨਰਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਪਾਰਸ ਵਰਮਾ ਵਾਸੀ ਕਠੂਆ (ਜੰਮੂ ਕਸ਼ਮੀਰ) ਨੇ ਪੁਲੀਸ ਨੂੰ ਦੱਸਿਆ ਕਿ ਉਸ ਦਾ ਭਰਾ ਸੇਵਾ ਵਰਮਾ 28 ਸਤੰਬਰ ਨੂੰ ਆਪਣੇ ਦੋਸਤਾਂ ਨਾਲ ਇੱਧਰ ਘੁੰਮਣ ਆਇਆ ਸੀ. ਉਹ ਰਾਤ ਸਮੇਂ ਇਸ ਹੋਟਲ ਵਿੱਚ ਠਹਿਰਿਆ ਸੀ। 29 ਸਤੰਬਰ ਨੂੰ ਉਹ ਤੀਜੀ ਮੰਜ਼ਿਲ ਤੋਂ ਹੇਠਾਂ ਡਿੱਗ ਗਿਆ ਸੀ ਅਤੇ ਉਸ ਨੂੰ ਗੰਭੀਰ ਹਾਲਤ ਵਿੱਚ ਚੰਡੀਗੜ੍ਹ ਦੇ ਪੀਜੀਆਈ ਲਜਿਾਇਆ ਗਿਆ, ਜਿੱਥੇ 15 ਅਕਤੂਬਰ ਨੂੰ ਉਸ ਦੀ ਮੌਤ ਹੋ ਗਈ ਸੀ। ਇਸ ਸਬੰਧੀ ਧਾਰਾ 304 ਤੇ 506 ਆਈਪੀਸੀ ਅਧੀਨ ਕੇਸ ਦਰਜ ਕੀਤਾ ਗਿਆ ਸੀ। ਹੁਣ ਪੁਲੀਸ ਨੇ ਇਸ ਮਾਮਲੇ ਵਿੱਚ ਹੋਟਲ ਦੇ ਮਾਲਕ ਸਤੀਸ਼ ਕੁਮਾਰ ਅਤੇ ਮੈਨੇਜਰ ਅੰਕਿਤ ਪਟੇਲ ਨੂੰ ਗ੍ਰਿਫਤਾਰ ਕਰ ਕੇ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਦੋਹਾਂ ਮੁਲਜ਼ਮਾਂ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।