ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 2 ਨਵੰਬਰ
ਮੁਹਾਲੀ ਪੁਲੀਸ ਨੂੰ ਇੱਥੋਂ ਦੇ ਫੇਜ਼-1 ਵਿੱਚ ਖੋਖਾ ਮਾਰਕੀਟ ਦੇ ਨੇੜੇ 50 ਕੁ ਵਰ੍ਹਿਆ ਦੇ ਬੇਹੋਸ਼ੀ ਦੀ ਹਾਲਤ ਵਿੱਚ ਮਿਲੇ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਇੱਕ ਅਣਪਛਾਤਾ ਵਿਅਕਤੀ ਪੁਲੀਸ ਨੂੰ ਖੋਖਾ ਮਾਰਕੀਟ ਨੇੜਿਓਂ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ ਸੀ, ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਤਬੀਅਤ ਜ਼ਿਆਦਾ ਖਰਾਬ ਹੋਣ ਕਾਰਨ ਡਾਕਟਰਾਂ ਨੇ ਮੁੱਢਲੀ ਮੈਡੀਕਲ ਸਹਾਇਤਾ ਦੇਣ ਤੋਂ ਬਾਅਦ ਉਸ ਨੂੰ ਸਰਕਾਰੀ ਜਨਰਲ ਹਸਪਤਾਲ ਸੈਕਟਰ-32, ਚੰਡੀਗੜ੍ਹ ਵਿੱਚ ਰੈਫ਼ਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲੀਸ ਅਨੁਸਾਰ ਲਾਸ਼ ਨੂੰ ਸ਼ਨਾਖ਼ਤ ਲਈ ਸਰਕਾਰੀ ਹਸਪਤਾਲ ਵਿੱਚ ਰੱਖਿਆ ਗਿਆ ਹੈ।