ਚੰਡੀਗੜ੍ਹ, 24 ਅਪਰੈਲ
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਦੇ ਆਈਸੀਯੂ ਵਿਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਨੂੰ ਪਿਛਲੇ ਹਫਤੇ ਕਰੋਨਾ ਹੋਣ ਦੀ ਪੁਸ਼ਟੀ ਹੋਈ ਸੀ। ਹੁਸ਼ਿਆਰਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਨੂੰ ਆਕਸੀਜਨ ਸਹਾਰੇ ਰੱਖਿਆ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਉਨ੍ਹਾਂ ਨੂੰ ਨਿਮੋਨੀਆ ਦੀ ਸ਼ਿਕਾਇਤ ਵਧਣ ’ਤੇ ਆਈਸੀਯੂ ਵਿਚ ਰੱਖਿਆ ਗਿਆ ਹੈ। ਸਿਹਤ ਵਿਭਾਗ ਦੇ ਅਧਿਕਾਰੀ ਅਨੁਸਾਰ ਉਹ ਪਹਿਲਾਂ ਬਨੂੜ ਦੇ ਗਿਆਨ ਸਾਗਰ ਹਸਪਤਾਲ ਵਿਚ ਜ਼ੇਰੇ ਇਲਾਜ ਸਨ।-ਪੀਟੀਆਈ