ਫ਼ਤਹਿਗੜ੍ਹ ਸਾਹਿਬ: ਸਿਵਲ ਸਰਜਨ ਡਾ. ਐਸ.ਪੀ ਸਿੰਘ ਨੇ ਦੱਸਿਆ 16 ਸਤੰਬਰ ਨੂੰ ਜ਼ਿਲ੍ਹੇ ਭਰ ਅੰਦਰ 57 ਵੱਖ-ਵੱਖ ਥਾਂਵਾਂ ’ਤੇ ਕਰੋਨਾ ਰੋਕੂ ਟੀਕਾਕਰਨ ਕੈਂਪ ਲਗਾਏ ਜਾਣਗੇ, ਜਿਨ੍ਹਾਂ ਵਿਚ 15 ਹਜ਼ਾਰ ਲਾਭਪਾਤਰੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਮਿਥਿਆ ਗਿਆ ਹੈ। ਇਨ੍ਹਾਂ ਮੈਗਾ ਡਰਾਈਵ ਕੈਂਪਾਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਕਰੋਨਾ ਰੋਕੂ ਵੈਕਸੀਨ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਮੈਗਾ ਡਰਾਈਵ ਕੈਂਪਾਂ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਇਆ ਜਾਵੇ ਤਾਂ ਕਿ ਜ਼ਿਲ੍ਹੇ ਨੂੰ ਜਲਦੀ ਤੋਂ ਜਲਦੀ 100 ਫ਼ੀਸਦੀ ਵੈਕਸੀਨੇਟ ਕੀਤਾ ਜਾ ਸਕੇ। -ਨਿੱਜੀ ਪੱਤਰ ਪੇ੍ਰਕ