ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 28 ਦਸੰਬਰ
ਇੱਥੋਂ ਦੇ ਸੈਕਟਰ-71 ਦੀ ਮਾਰਕੀਟ ਵਿੱਚ ਪੰਜ ਮਹੀਨੇ ਪਹਿਲਾਂ 7 ਅਗਸਤ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਐੱਸਓਆਈ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਯੂਥ ਆਗੂ ਬਿਕਰਮਜੀਤ ਸਿੰਘ ਵਿੱਕੀ ਮਿੱਡੂਖੇੜਾ ਦਾ ਪਰਿਵਾਰ ਇਨਸਾਫ਼ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ। ਹੁਣ ਪੀੜਤ ਪਰਿਵਾਰ ਨੇ ਆਪਣੀ ਜਾਨ-ਮਾਲ ਨੂੰ ਖ਼ਤਰਾ ਦੱਸਦਿਆਂ ਸੁਰੱਖਿਆ ਦੀ ਮੰਗ ਕੀਤੀ ਹੈ। ਵਿੱਕੀ ਮਿੱਡੂਖੇੜਾ ਦੇ ਵੱਡੇ ਭਰਾ ਤੇ ਸੀਨੀਅਰ ਅਕਾਲੀ ਆਗੂ ਅਜੈਪਾਲ ਸਿੰਘ ਮਿੱਡੂਖੇੜਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਇਨਸਾਫ਼ ਦਿਵਾਉਣ ਤੇ ਪਰਿਵਾਰ ਨੂੰ ਪ੍ਰਦਾਨ ਸੁਰੱਖਿਆ ਕਰਨ ਦੀ ਮੰਗ ਕੀਤੀ ਹੈ।
ਅਜੈਪਾਲ ਨੇ ਕਿਹਾ ਕਿ ਕਤਲ ਦੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋਣ ਦੇ ਬਾਵਜੂਦ ਹੁਣ ਤੱਕ ਅਸਲ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਿਆ ਹੈ। ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਦੋਸ਼ੀਆਂ ਨੂੰ ਜਲਦੀ ਫੜਨ ਦੀ ਮੰਗ ਕੀਤੀ ਹੈ।